29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਬੋਹਰ ’ਚ ਕਾਂਗਰਸ ਦੇ ਸ਼ਕਤੀ ਪ੍ਰਦਰਸ਼ਨ ’ਚ ਸ਼ਾਮਿਲ ਹੋਏ ਸਮਰਬੀਰ ਸਿੰਘ ਸਿੱਧੂ

ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)- ਅਬੋਹਰ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਆਗਮਨ ’ਤੇ ਕਰਵਾਏ ਗਏ ਸਮਾਗਮ ਵਿਚ ਫ਼ਾਜ਼ਿਲਕਾ ਦੇ ਨੌਜਵਾਨ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਅਤੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਦੇ ਪਹੁੰਚਣ ਮੌਕੇ ਕਰਵਾਏ ਗਏ ਇਸ ਸਮਾਗਮ ਵਿਚ ਕਾਂਗਰਸੀ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਬੋਹਰ ਵਿਖੇ ਕਾਂਗਰਸ ਦੇ ਸਮਾਗਮ ਦੌਰਾਨ ਆਪਣੇ ਸੰਬੋਧਨ ਰਾਹੀਂ ਵਰਕਰਾਂ ਦੇ ਮਾਣ-ਸਨਮਾਨ ਦੀ ਆਵਾਜ਼ ਉਠਾਉਂਦੇ ਹੋਏ ਨੌਜਵਾਨ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ। ਅਜੀਤ ਤਸਵੀਰ 30-11-2026
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)- ਅਬੋਹਰ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਆਗਮਨ ’ਤੇ ਕਰਵਾਏ ਗਏ ਸਮਾਗਮ ਵਿਚ ਫ਼ਾਜ਼ਿਲਕਾ ਦੇ ਨੌਜਵਾਨ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਅਤੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਦੇ ਪਹੁੰਚਣ ਮੌਕੇ ਕਰਵਾਏ ਗਏ ਇਸ ਸਮਾਗਮ ਵਿਚ ਕਾਂਗਰਸੀ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੁੰਦੇ ਹਨ। ਵਰਕਰ ਹੀ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਂਦੇ ਹਨ ਅਤੇ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹਰੇਕ ਵਰਕਰ ਦਾ ਪਾਰਟੀ ਵਿਚ ਵਿਸ਼ੇਸ਼ ਸਥਾਨ ਹੈ। ਆਉਣ ਵਾਲੇ ਸਮੇਂ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਕਾਂਗਰਸੀ ਵਰਕਰਾਂ ਅੰਦਰ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਪਾਰਟੀ ਦੀ ਸਰਗਰਮ ਜਥੇਬੰਦਕ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਵਰਕਰਾਂ ਦੀ ਮਿਹਨਤ ਅਤੇ ਏਕਤਾ ਸਦਕਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਥਿਤੀ ਮਜ਼ਬੂਤ ਹੋਣ ਦੀ ਉਮੀਦ ਹੈ। ਇਸ ਮੌਕੇ ਫ਼ਾਜ਼ਿਲਕਾ ਤੋਂ ਬਲਾਕ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ, ਕੌਂਸਲਰ ਭਜਨ ਲਾਲ, ਦਿਹਾਤੀ ਪ੍ਰਧਾਨ ਅਸ਼ੋਕ ਕੰਬੋਜ, ਜਸਬੀਰ ਸਿੰਘ ਸੈਣੀ, ਕੌਂਸਲਰ ਜਸਪਾਲ ਬੱਚੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ’ਤੇ ਵਪਾਰੀ ਵਰਗ ਦੀ ਨੁਮਾਇੰਦਗੀ ਨਾਲ ਹੀ ਬਣਨਗੀਆਂ ਨੀਤੀਆਂ- ਪਰਗਟ ਸਿੰਘ ਅਗਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਚਲਦੇ ਮੋਟਰਸਾਈਕਲ ਤੋਂ ਵਕੀਲ ਦੀ ਜੇਬ ’ਚੋਂ ਕੱਢਿਆ ਪਰਸ
Ad Position 24