15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਲਾਪਤਾ ਸਰੂਪਾਂ ਦੇ ਮਾਮਲੇ 'ਚ ਹਾਈ ਕੋਰਟ 'ਚ ਟਾਈਮ-ਬਾਊਾਡ ਰਿਪੋਰਟ ਪੇਸ਼ ਕਰੇ ਸਰਕਾਰ : ਭਾਈ <br/>

Ad Position 21
No active advertisement
ਅਜੀਤ ਡੈਸਕ 01-01-2026
ਸੁਲਤਾਨਵਿੰਡ, 31 ਦਸੰਬਰ (ਗੁਰਨਾਮ ਸਿੰਘ ਬੁੱਟਰ)-ਅੱਜ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਸਿੱਖ ਸਦਭਾਵਨਾ ਦਲ ਦੇ ਆਗੂ ਭਾਈ ਬਲਦੇਵ ਸਿੰਘ ਵਡਾਲਾ, ਕਿਸਾਨ ਆਗੂ ਭਾਈ ਬਲਦੇਵ ਸਿੰਘ ਸਿਰਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ ਤੇ ਹੋਰ ਪੰਥਕ ਆਗੂਆਂ ਵਲੋਂ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਲੰਬੀ ਮੀਟਿੰਗ ਤੋਂ ਬਾਅਦ ਸਦਭਾਵਨਾ ਦਲ ਦਫਤਰ ਪੱਤੀ ਬਹਿਣੀਵਾਲ ਪਿੰਡ ਸੁਲਤਾਨਵਿੰਡ ਵਿਖੇ ਹੋਈ ਇਕੱਤਰਤਾ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ 328 ਪਾਵਨ ਸਰੂਪਾਂ ਦੇ ਨਾਲ ਨਾਲ ਲੱਖਾਂ ਅੰਗਾਂ ਦੇ ਲਾਪਤਾ ਹੋਣ, ਬਿਨਾਂ ਅਧਿਕਾਰ ਛਪਾਈ ਅਤੇ ਕਈ ਥਾਵਾਂ 'ਤੇ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ | ਉਨ੍ਹਾਂ ਰਾਮਸਰ ਸਾਹਿਬ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਗ ਦੀ ਆੜ 'ਚ ਕਈ ਪਾਵਨ ਸਰੂਪਾਂ ਦੀ ਸਮਗਲਿੰਗ ਕੀਤੇ ਜਾਣ ਦੇ ਗੰਭੀਰ ਸ਼ੱਕ ਹਨ | ਭਾਈ ਵਡਾਲਾ ਨੇ ਪੰਜਾਬ ਸਰਕਾਰ ਵਲੋਂ 7 ਦਸੰਬਰ ਨੂੰ ਦਰਜ ਕੀਤੀ ਗਈ ਐਫ.ਆਈ. ਆਰ. ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪੰਥਕ ਦਬਾਅ ਅਤੇ ਸੰਗਤਾਂ ਦੀ ਏਕਤਾ ਦਾ ਨਤੀਜਾ ਹੈ, ਪਰ ਸਿਰਫ਼ ਐਫਆਈਆਰ ਨਾਲ ਇਨਸਾਫ਼ ਪੂਰਾ ਨਹੀਂ ਹੁੰਦਾ | ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਤੁਰੰਤ ਗਿ੍ਫ਼ਤਾਰੀ, ਪੂਰੀ ਜਾਂਚ ਅਤੇ ਹਾਈਕੋਰਟ ਵਿਚ ਟਾਈਮ-ਬਾਊਾਡ ਰਿਪੋਰਟ ਪੇਸ਼ ਕੀਤੀ ਜਾਵੇ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੜਤਾਲੀ ਰਿਪੋਰਟ ਦੇ ਹਰ ਇਕ ਬਿੰਦੂ ਨੂੰ ਸੰਗਤਾਂ ਸਾਹਮਣੇ ਲਿਆਂਦਾ ਜਾਵੇਗਾ ਅਤੇ 16 ਦੋਸ਼ੀਆਂ ਨਾਲ ਜੁੜੇ ਬਿਆਨਾਂ ਨੂੰ ਵੀਡੀਓ ਰਾਹੀਂ ਜਨਤਕ ਕੀਤਾ ਜਾਵੇਗਾ | ਭਾਈ ਬਲਦੇਵ ਸਿੰਘ ਵਡਾਲਾ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਦਲ ਖਾਲਸਾ, ਬਾਬਾ ਸਰਬਜੋਤ ਸਿੰਘ ਬੇਦੀ ਅਤੇ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਨਾਲ ਵਿਚਾਰ ਕਰਕੇ ਅਗਲਾ ਸੰਘਰਸ਼ ਉਲੀਕਿਆ ਜਾਵੇਗਾ | ਕਿਸਾਨ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਸਮੁੱਚੀਆਂ ਪੰਥਕ, ਕਿਸਾਨ ਅਤੇ ਸਤਿਕਾਰ ਕਮੇਟੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਸਾਢੇ ਪੰਜ ਸਾਲਾਂ ਦੀ ਤਪੱਸਿਆ ਤੋਂ ਬਾਅਦ ਐੱਫ.ਆਈ.ਆਰ. ਦਰਜ ਕਰਵਾਉਣਾ ਪੰਥ ਦੀ ਵੱਡੀ ਜਿੱਤ ਹੈ | ਇਸ ਮੌਕੇ ਸਤਿਕਾਰ ਕਮੇਟੀ ਦੇ ਆਗੂ ਭਾਈ ਤਰਲੋਚਨ ਸਿੰਘ ਸੋਹਲ, ਭਾਈ ਲਖਬੀਰ ਸਿੰਘ ਮਹਾਲਮ, ਭਾਈ ਸਰੂਪ ਸਿੰਘ ਭੁੱਚਰ, ਜਥਾ ਸਿਰਲੱਥ ਖਾਲਸਾ ਦੇ ਪ੍ਰਧਾਨ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਆਵਾਜ਼ੇ ਕੌਮ ਦੇ ਆਗੂ ਭਾਈ ਨੋਬਲਜੀਤ ਸਿੰਘ ਬੁੱਲੋਵਾਲ, ਰਣਵੀਰ ਸਿੰਘ, ਜਗਤਾਰ ਸਿੰਘ ਮਹਾਲਮ, ਸੁਖਦੇਵ ਸਿੰਘ, ਦਿਲਬਾਗ ਸਿੰਘ ਵਰਪਾਲ, ਬਲਵਿੰਦਰ ਕੌਰ ਪੰਧੇਰ, ਸੱਜਣ ਸਿੰਘ ਪੱਟੀ, ਨਿਰਮਲ ਸਿੰਘ ਵਲਟੋਹਾ, ਜਸਬੀਰ ਸਿੰਘ ਸਤੇਵਾਲਾ, ਮਨਜੀਤ ਸਿੰਘ ਝਬਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀਯ ਵਪਾਰ ਮੰਡਲ ਨੇ ਰਾਜ ਇਕਾਈਆਂ ਭੰਗ ਕੀਤੀਆਂ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ ਪ੍ਰੋਗਰਾਮ <br/>
Ad Position 24