15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਕੰਬੋਅ ਪੁਲਿਸ ਵਲੋਂ ਦੋ 32 ਬੋਰ ਪਿਸਟਲ ਅਤੇ ਰੌਂਦਾਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 01-01-2026
ਰਾਜਾਸਾਂਸੀ/ਚੇਤਨਪੁਰਾ, 31 ਦਸੰਬਰ (ਖੀਵਾ, ਗਿੱਲ)-ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੀਆਂ ਸਖਤ ਹਦਾਇਤਾਂ ਤਹਿਤ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਕੰਬੋਅ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ 2 ਪਿਸਟਲ 32 ਬੋਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਕੰਬੋਅ ਦੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੰਬੋਅ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਬੱਲ ਖੁਰਦ ਵਿਖੇ ਇਕ ਵਿਅਕਤੀ ਪਾਸ ਨਾਜਾਇਜ਼ ਅਸਲਾ ਹੈ, ਜਿਸ 'ਤੇ ਹੁਣੇ ਰੇਡ ਕੀਤੀ ਜਾਵੇ ਤਾਂ ਉਕਤ ਵਿਅਕਤੀ ਨਾਜਾਇਜ਼ ਅਸਲੇ ਸਮੇਤ ਕਾਬੂ ਆ ਸਕਦਾ ਹੈ | ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਕੰਬੋਅ ਦੀ ਪੁਲਿਸ ਵਲੋਂ ਪਿੰਡ ਬੱਲ ਖੁਰਦ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਇੱਕ ਵਿਅਕਤੀ ਜਸਕੀਰਤ ਸਿੰਘ ਉਰਫ ਲਾਲਾ ਦੇ ਘਰੋਂ ਉਸ ਪਾਸੋਂ 2 ਪਿਸਟਲ 32 ਬੋਰ ਸਮੇਤ 2 ਮੈਗ਼ਜ਼ੀਨ ਅਤੇ 2 ਰੌਂਦ ਜਿੰਦਾ ਬਰਾਮਦ ਕੀਤੇ ਗਏ | ਜਿਸ ਸੰਬੰਧੀ ਉਕਤ ਕਥਿਤ ਦੋਸ਼ੀ ਖਿਲਾਫ ਥਾਣਾ ਕੰਬੋਅ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਉਕਤ ਗਿ੍ਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਿਊ ਅੰਮਿ੍ਤਸਰ ਵਿਖੇ ਔਰਤਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਸੱਚਖੰਡ ਐਕਸਪ੍ਰੈੱਸ ਢਾਈ ਘੰਟੇ ਦੇਰੀ ਨਾਲ ਰਵਾਨਾ, ਸ਼ਾਨ-ਏ-ਪੰਜਾਬ ਰਹੀ ਰੱਦ
Ad Position 24