19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Ad Position 21
No active advertisement
ਅਜੀਤ ਡੈਸਕ 02-01-2026

ਅੰਮਿ੍ਤਸਰ, 1 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਨਵੇਂ ਸਾਲ 2026 ਦੀ ਆਮਦ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਦੌਰਾਨ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾ 'ਚ ਇਹ ਅਰਦਾਸ ਵੀ ਕੀਤੀ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਪੰਜਾਬ ਨੇ ਜੋ ਭਿਆਨਕ ਤਬਾਹੀ ਵੇਖੀ, ਉਹ ਮੁੜ ਕਦੇ ਨਾ ਵਾਪਰੇ | ਉਨ੍ਹਾਂ ਅਰਦਾਸ ਕੀਤੀ ਕਿ ਜਿਨ੍ਹਾਂ ਹੜ੍ਹ ਪੀੜਤ ਪਰਿਵਾਰਾਂ ਨੂੰ ਉਸ ਸਮੇਂ ਨੁਕਸਾਨ ਝੱਲਣਾ ਪਿਆ, ਉਹ ਚੜ੍ਹਦੀ ਕਲਾ 'ਚ ਰਹਿਣ, ਉਨ੍ਹਾਂ ਦੀ ਖੇਤੀਬਾੜੀ, ਮਾਲ-ਡੰਗਰ ਅਤੇ ਰੋਜ਼ਗਾਰ ਸਦਾ ਤੰਦਰੁਸਤ ਤੇ ਖੁਸ਼ਹਾਲ ਰਹਿਣ | ਧਾਲੀਵਾਲ ਨੇ ਕਿਹਾ ਕਿ ਨਵਾਂ ਸਾਲ ਹਮੇਸ਼ਾਂ ਨਵੀਆਂ ਉਮੀਦਾਂ, ਨਵੀਂ ਉਰਜਾ ਅਤੇ ਨਵੇਂ ਇਰਾਦਿਆਂ ਨਾਲ ਸ਼ੁਰੂ ਹੁੰਦਾ ਹੈ | ਉਨ੍ਹਾਂ ਅਰਦਾਸ ਕੀਤੀ ਕਿ 2026 ਦਾ ਸਾਲ ਹਰ ਕਿਸੇ ਲਈ ਤਰੱਕੀ, ਸੁਖ-ਸ਼ਾਂਤੀ ਅਤੇ ਭਾਈਚਾਰੇ ਦੀ ਮਜ਼ਬੂਤੀ ਲਿਆਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅੰਮਿ੍ਤਸਰ ਸ਼ਹਿਰ (ਚਾਰ ਦੀਵਾਰੀ) ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕੀਤੀ ਕਾਰਵਾਈ ਨਵੇਂ ਸਾਲ 'ਚ ਹੋਰ ਤੇਜ਼ੀ ਨਾਲ ਅੱਗੇ ਵਧਾਈ ਜਾਵੇਗੀ |ਇਸ ਮੌਕੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਸੀਨੀਅਰ ਆਗੂ ਲਾਟੀ ਪਹਿਲਵਾਨ, ਮਾਝਾ ਜ਼ੋਨ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਭੱਟੀ, ਮਾਝਾ ਜ਼ੋਨ ਮੀਡੀਆ ਸਕੱਤਰ ਵਰੁਣ ਰਾਣਾ, ਜ਼ਿਲ੍ਹਾ ਮੀਡੀਆ ਇੰਚਾਰਜ (ਅੰਮਿ੍ਤਸਰ) ਸਤਨਾਮ ਸਿੰਘ ਮਠਾੜੂ, ਦੀਪਕ ਸ਼ਰਮਾ ਅਤੇ ਹੋਰ ਵਲੰਟੀਅਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀਯ ਯੋਗ ਸੰਸਥਾਨ ਅੰਮਿ੍ਤਸਰ ਨੇ ਨਵੇਂ ਸਾਲ ਦੇ ਆਗਮਨ 'ਤੇ ਯੋਗ ਕੈਂਪ ਲਗਾਇਆ ਅਗਲੀ ਖ਼ਬਰ ਨੰਬਰਦਾਰਾਂ ਨੇ ਮੀਟਿੰਗ 'ਚ ਅਹਿਮ ਮਸਲੇ ਵਿਚਾਰੇ <br/>
Ad Position 24