19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ 'ਅਰਦਾਸ ਦਿਵਸ ਸਮਾਗਮ'

Ad Position 21
No active advertisement
ਅਜੀਤ ਡੈਸਕ 02-01-2026

ਨਵੇਂ ਸਾਲ ਦੀ ਜੰਤਰੀ ਅਤੇ ਕਲੰਡਰ ਕੀਤਾ ਲੋਕ ਅਰਪਿਤ
ਬਾਬਾ ਬਕਾਲਾ ਸਾਹਿਬ, 1 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਿਛਲੇ 40 ਸਾਲਾਂ ਤੋਂ ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ ਵਿਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ, 2025 ਨੂੰ ਅਲਵਿਦਾ ਕਹਿੰਦਿਆਂ ਅਤੇ ਨਵੇਂ ਵਰ੍ਹੇ 2026 ਨੂੰ ਜੀ ਆਇਆਂ ਕਹਿਣ ਲਈ, 'ਅਰਦਾਸ ਦਿਵਸ ਸਮਾਗਮ' ਅੱਜ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਕਰਵਾਇਆ ਗਿਆ | ਇਸ ਮੌਕੇ ਦੀਵਾਨ ਹਾਲ ਵਿਚ ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਨੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ 41ਵੇਂ ਸਾਲ ਵਿਚ ਪ੍ਰਵੇਸ਼ ਕਰਨ ਦੀ ਖੁਸ਼ੀ ਵਿਚ, ਨਵੇਂ ਸਾਲ ਵਿਚ ਨਵੇਂ ਪ੍ਰੋਗਰਾਮ ਉਲੀਕਣ ਲਈ ਅਤੇ ਸਰੱਬਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ | ਇਸ ਮੌਕੇ ਸਭਾ ਵਲੋਂ ਸਮੁੱਚੇ ਤੌਰ 'ਤੇ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦੇ ਮਹਾਂਵਾਕ ਅਨੁਸਾਰ ਆਉਂਦੇ ਵਰ੍ਹੇ ਵਿਚ ਆਪਣੇ ਚੁਫੇਰੇ ਨੂੰ ਸਾਫ ਸੁਥਰਾ, ਹਰਿਆ ਭਰਿਆ ਰੱਖਣ, ਰੁੱਖ ਲਾਉਣ, ਪਾਣੀ ਦੀ ਹੋ ਰਹੀ ਬਰਬਾਦੀ ਨੂੰ ਰੋਕਣ, ਜਲ ਸਰੋਤਾਂ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਦਾ ਪ੍ਰਣ ਕੀਤਾ ਗਿਆ | ਇਸ ਮੌਕੇ ਗੁ: ਨੌਵੀਂ ਪਾਤਸ਼ਾਹੀ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਵਲੋਂ ਲਗਾਤਾਰ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸਭਾ ਵਲੋਂ ਪ੍ਰਕਾਸ਼ਿਤ ਆਨ ਲਾਇਨ ਮੈਗਜ਼ੀਨ 'ਕੌਮੀ ਸਵਤੰਤਰ' ਕਾਵਿ ਸਾਂਝਾਂ ਵਲੋਂ ਪ੍ਰਕਾਸ਼ਿਤ ਨਵੇਂ ਸਾਲ ਦੀ ਜੰਤਰੀ ਅਤੇ ਕੈਲੰਡਰ ਵੀ ਲੋਕ ਅਰਪਿਤ ਕੀਤਾ | ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ, ਕਾਰਜਕਾਰੀ ਮੈਂਬਰ ਮਾ: ਮਨਜੀਤ ਸਿੰਘ ਵੱਸੀ, ਸੁਖਦੇਵ ਸਿੰਘ ਭੁੱਲਰ ਸਾ: ਸੀਨੀਅਰ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ, ਮੱਖਣ ਸਿੰਘ ਭੈਣੀਵਾਲਾ ਸਾ: ਬੀ. ਈ. ਈ. ਓ., ਡਾ: ਕੁਲਵੰਤ ਸਿੰਘ ਬਾਠ ਸਾ: ਵੈਟਰਨਰੀ ਅਫਸਰ, ਪੰਜਾਬੀ ਸਾਹਿਤ ਸਭਾ (ਮਹਿਲਾ ਵਿੰਗ) ਦੇ ਪ੍ਰਧਾਨ ਮੈਡਮ ਸੁਖਵੰਤ ਕੌਰ ਵੱਸੀ, ਗੁਰਮੀਤ ਕੌਰ ਬੱਲ, ਸੁਰਿੰਦਰ ਕੌਰ ਖਿਲਚੀਆਂ, ਸਿਮਰਨਜੀਤ ਕੌਰ ਮਾਹਲਾ, ਬਖਤੌਰ ਧਾਲੀਵਾਲ, ਨਵਦੀਪ ਸਿੰਘ ਬਦੇਸ਼ਾ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਮਾ: ਲਖਵਿੰਦਰ ਸਿੰਘ ਮਾਨ, ਸਰਬਜੀਤ ਸਿੰਘ ਪੱਡਾ, ਲਖਵਿੰਦਰ ਸਿੰਘ ਉੱਪਲ, ਬਲਵਿੰਦਰ ਸਿੰਘ ਅਠੌਲਾ, ਮਾ: ਮਨਜੀਤ ਸਿੰਘ ਕੰਬੋ, ਸਕੱਤਰ ਸਿੰਘ ਪੁਰੇਵਾਲ, ਅਜੀਤ ਸਿੰਘ ਸਠਿਆਲਾ ਅਤੇ ਹੋਰ ਕਵੀਜਨਾਂ ਨੇ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਜੀ. ਐੱਸ. ਟੀ. ਵਿਭਾਗ ਨੇ ਓ. ਟੀ. ਐੱਸ. ਸਕੀਮ 'ਚ 31 ਮਾਰਚ ਤੱਕ ਕੀਤਾ ਵਾਧਾ ਅਗਲੀ ਖ਼ਬਰ ਵਿਆਹ ਮੌਕੇ ਲੜਕੇ ਦੇ ਨਾਬਾਲਗ ਹੋਣ ਕਾਰਨ ਗ੍ਰੰਥੀ ਖ਼ਿਲਾਫ਼ ਪਰਚਾ ਦਰਜ
Ad Position 24