ਜੇਠੂਵਾਲ, 1 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਲੋਂ ਜ਼ਿਲ੍ਹਾ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ. ਐੱਚ. ਓ. ਮਨਤੇਜ ਸਿੰਘ ਥਾਣਾ ਹੇਅਰ ਕੰਬੋਅ ਹਦਾਇਤ ਤੇ ਪੁਲਿਸ ਚੌਕੀ ਸੋਹੀਆਂ ਖੁਰਦ ਦੇ ਇੰਚਾਰਜ ਤਰਸੇਮ ਸਿੰਘ ਵਲੋਂ ਪੁਲਿਸ ਮੁਲਾਜ਼ਮ ਨਾਲ ਫਤਿਹਗੜ ਸ਼ੁਕਰਚੱਕ ਦੇ ਪੁਲ ਕੋਲ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਵੇਖਿਆ ਤਾਂ ਉਸ ਨੇ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਸ ਨੂੰ ਮੌਕੇ 'ਤੇ ਹੀ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜਿਸ ਦੀ ਸ਼ਨਾਖਤ ਹਰਪਿੰਦਰ ਸਿੰਘ ਉਰਫ ਪਿੰਦੂ ਪੁੱਤਰ ਦਵਿੰਦਰ ਸਿੰਘ ਵਾਸੀ ਮੱਲੂਵਾਲ ਵਜੋਂ ਹੋਈ | ਪੁਲਿਸ ਵਲੋਂ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਏ.ਐਸ.ਆਈ. ਤਰਸੇਮ ਸਿੰਘ ਨੇ ਕਿਹਾ ਪੁਲਿਸ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ੇਗੀ ਨਹੀਂ ਅਤੇ ਪੰਚਾਇਤ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਹੀ ਪਿੰਡਾਂ ਵਿਚੋਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਵੇਗੀ | ਇਸ ਮੌਕੇ ਏ.ਐਸ.ਆਈ. ਬਿਕਰਮਜੀਤ ਸਿੰਘ, ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ ਪੁਲਿਸ ਮੁਲਾਜ਼ਮ ਆਦਿ ਹਾਜ਼ਰ ਸਨ |