20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਖ਼ਾਲਸਾ 'ਵਰਸਿਟੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 02-01-2026
ਅੰਮਿ੍ਤਸਰ, 1 ਜਨਵਰੀ (ਜਸਵੰਤ ਸਿੰਘ ਜੱਸ)¸ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਅਤੇ ਬਾਬਾ ਮੋਤੀ ਰਾਮ ਮਹਿਰਾ ਤੇ ਸਮੂਹ ਪਰਿਵਾਰ ਨੂੰ ਕੋਹਲੂ 'ਚ ਪੀੜ ਕੇ ਸ਼ਹੀਦ ਕਰਨ ਦੀ ਯਾਦ ਨੂੰ ਸਮਰਪਿਤ ਖ਼ਾਲਸਾ ਯੂਨੀਵਰਸਿਟੀ ਵਲੋਂ ਖਾਲਸਾ ਕਾਲਜ ਫਾਰ ਵੂਮੈਨ ਦੇ ਬਾਹਰ ਦੁੱਧ ਦਾ ਲੰਗਰ ਲਗਾਇਆ ਗਿਆ | ਦੁੱਧ ਦੇ ਲੰਗਰ ਦੀ ਸੇਵਾ ਕਰਨ ਮੌਕੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਧਰਮ ਨੂੰ ਬਚਾਉਣ ਲਈ ਦਿੱਤੀ ਗਈ ਕੁਰਬਾਨੀ ਨੂੰ ਯਾਦ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ਾਂ, ਵਜ਼ੀਰ ਖਾਨ ਵਲੋਂ ਗੁਰੂ ਸਾਹਿਬ ਦੇ ਛੋਟੇ ਲਾਲਾਂ ਨੂੰ ਸ਼ਹੀਦ ਕਰਨ ਤੋਂ ਇਲਾਵਾ ਭਾਈ ਮੋਤੀ ਰਾਮ ਮਹਿਰਾ ਤੇ ਉਨ੍ਹਾਂ ਪਰਿਵਾਰ 'ਤੇ ਕੀਤੇ ਤਸ਼ੱਦਦਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਮੂਹ ਜਗਤ 'ਚ ਸਿੱਖ ਕੌਮ ਦਾ ਇਤਿਹਾਸ ਸੁਨਹਿਰੀ ਪੰਨਿਆਂ 'ਚ ਦਰਜ ਹੈ | ਡਾ. ਮਹਿਲ ਸਿੰਘ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਨੇ ਸ਼ਹਾਦਤਾਂ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸਾਕਾ ਸਰਹਿੰਦ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਹਿ ਸਿੰਘ ਦੀ ਮਹਾਨ ਸ਼ਹੀਦੀ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ 5 ਅਤੇ 9 ਸਾਲ ਦੀ ਉਮਰ 'ਚ ਸ਼ਹੀਦੀ ਪ੍ਰਾਪਤ ਕੀਤੀ ਸੀ | ਇਸ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਵਲੋਂ ਦੁੱਧ ਦਾ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ |
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਨਵੇਂ ਸਾਲ ਮੌਕੇ ਵੈਦਿਕ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਡੀ. ਓ. ਏ., ਸੀ. ਐਨ. ਆਈ. ਨੇ ਕੁਸ਼ਟ ਆਸ਼ਰਮ ਵਿਖੇ ਕੰਬਲ ਤੇ ਜ਼ਰੂਰੀ ਵਸਤੂਆਂ ਵੰਡੀਆਂ
Ad Position 24