20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਨਵੇਂ ਸਾਲ ਮੌਕੇ ਵੈਦਿਕ ਹਵਨ ਯੱਗ ਕਰਵਾਇਆ

Ad Position 21
No active advertisement
ਅਜੀਤ ਡੈਸਕ 02-01-2026
ਅੰਮਿ੍ਤਸਰ, 1 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀ ਆਰੀਆ ਯੁਵਤੀ ਸਭਾ ਨੇ ਕਾਲਜ ਦੇ ਵਿਹੜੇ 'ਚ ਨਵੇਂ ਸਾਲ ਦੇ ਸ਼ੁਭ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਪਿ੍ੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਹਵਨ ਦੀ ਸਮਾਪਤੀ 'ਤੇ ਪਰਮਾਤਮਾ ਦਾ ਧੰਨਵਾਦ ਕੀਤਾ | ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਇਹ ਨਿਰਾਕਾਰ, ਸਦੀਵੀ ਅਤੇ ਪ੍ਰਕਾਸ਼ਮਾਨ ਪਰਮਾਤਮਾ ਦੀ ਕਿਰਪਾ ਨਾਲ ਹੀ ਅਸੀਂ ਜੀਵਨ 'ਚ ਅੱਗੇ ਵਧਦੇ ਹਾਂ | ਸਾਨੂੰ ਪਰਮਾਤਮਾ ਦੀ ਹਜ਼ੂਰੀ ਵਿੱਚ ਪਰਮ-ਅਨੰਦ ਮਿਲਦਾ ਹੈ | ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਕਿ ਪਰਮਾਤਮਾ ਸਾਰਿਆਂ ਨੂੰ ਨਵੀਂ ਊਰਜਾ, ਉਤਸ਼ਾਹ ਅਤੇ ਖੁਸ਼ੀਆਂ ਬਖ਼ਸ਼ੇ | ਸੁਦਰਸ਼ਨ ਕਪੂਰ ਨੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪਰਮਾਤਮਾ ਸਰਵ ਵਿਆਪਕ ਹੈ ਅਤੇ ਕਣ-ਕਣ 'ਚ ਮੌਜੂਦ ਹੈ | ਸਾਨੂੰ ਪੰਜ ਅੰਦਰੂਨੀ ਵਿਕਾਰਾਂ ਨੂੰ ਕਾਬੂ ਕਰਨਾ ਚਾਹੀਦਾ ਹੈ ਅਤੇ ਜੀਵਨ ਦੇ ਮਾਰਗ 'ਤੇ ਅੱਗੇ ਵਧਣਾ ਚਾਹੀਦਾ ਹੈ | ਉਨ੍ਹਾਂ ਸਾਰਿਆਂ ਨੂੰ ਚੰਗੀ ਸਿਹਤ ਅਤੇ ਖੁਸ਼ੀ ਦਾ ਆਸ਼ੀਰਵਾਦ ਦਿੱਤਾ | ਅਖ਼ੀਰ 'ਚ ਕਾਲਜ ਦੇ ਸੰਗੀਤ ਵਿਭਾਗ ਨੇ ਸੁਰੀਲੇ ਭਜਨ ਪੇਸ਼ ਕੀਤੇ | ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਸਮੇਤ ਵਿਦਿਆਰਥੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ ਦੇ ਮੌਕੇ ਧਾਰਮਿਕ ਪੋ੍ਰਗਰਾਮ ਅਗਲੀ ਖ਼ਬਰ ਖ਼ਾਲਸਾ 'ਵਰਸਿਟੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਦੁੱਧ ਦਾ ਲੰਗਰ...
Ad Position 24