20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜ਼ਰੂਰਤਮੰਦਾਂ ਨੂੰ ਦਵਾਈਆਂ ਵੰਡਣ 'ਚ ਰੋਟਰੀ ਕਲੱਬ ਦਾ ਕੈਮਿਸਟ ਐਸੋਸੀਏਸ਼ਨ ਕਰੇਗੀ ਪੂਰਾ ਸਹਿਯੋਗ-ਦੁੱਗਲ

Ad Position 21
No active advertisement
ਅਜੀਤ ਡੈਸਕ 02-01-2026
ਅੰਮਿ੍ਤਸਰ, 1 ਜਨਵਰੀ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮਿ੍ਤਸਰ ਸੈਂਟਰਲ ਵਲੋਂ ਕਰਵਾਏ ਗਏ ਨਵੇਂ ਸਾਲ ਦੇ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅੰਮਿ੍ਤਸਰ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਆਪਣੇ ਸੰਬੋਧਨ ਰੋਟਰੀ ਕਲੱਬ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਕਿਹਾ ਕਿ ਰੋਟਰੀ ਕਲੱਬ ਅੰਮਿ੍ਤਸਰ ਸੈਂਟਰਲ ਵਲੋਂ ਮੈਡੀਕਲ ਕੈਂਪ, ਰੁੱਖ ਲਗਾਉਣ ਅਤੇ ਦਵਾਈ ਵੰਡਣ ਦੀਆਂ ਕਾਰਵਾਈਆਂ ਸ਼ਲਾਘਾਯੋਗ ਹਨ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਭਵਿੱਖ 'ਚ ਜ਼ਰੂਰਤਮੰਦਾਂ ਨੂੰ ਦਵਾਈਆਂ ਵੰਡਣ 'ਚ ਕਲੱਬ ਦਾ ਕੈਮਿਸਟ ਐਸੋਸੀਏਸ਼ਨ ਪੂਰਾ ਸਹਿਯੋਗ ਕਰੇਗੀ | ਦੁੱਗਲ ਨੇ ਇਹ ਵੀ ਕਿਹਾ ਕਿ ਡਾ: ਹਰਦਾਸ ਸਿੰਘ ਦੇ ਸਮੇਂ ਵੱਲਾ ਸਥਿਤ ਗੁਰੂ ਰਾਮਦਾਸ ਹਸਪਤਾਲ 'ਚ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਸੀ, ਪਰ ਹੁਣ ਇਹ ਬੰਦ ਕਰ ਦਿੱਤਾ ਗਿਆ ਹੈ | ਉਨ੍ਹਾਂ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਅੰਮਿ੍ਤਸਰ 'ਚ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਚ ਮੁਫ਼ਤ ਕੈਂਸਰ ਦੇ ਇਲਾਜ ਲਈ ਪ੍ਰਬੰਧ ਕੀਤੇ ਜਾਣ | ਇਸ ਮੌਕੇ 'ਤੇ ਪ੍ਰਧਾਨ ਰਾਜੀਵ ਕਪੂਰ, ਕੇਂਦਰੀ ਸਕੱਤਰ ਅਮਨਦੀਪ ਸਿੰਘ ਗੁੱਡਵਿਲ, ਚੇਅਰਮੈਨ ਰਾਕੇਸ਼ ਕਪੂਰ, ਪਵਨ ਕਪੂਰ, ਡਾ: ਰੋਹਿਤ ਦੁਰੇਜਾ ਅਤੇ ਰੋਟਰੀ ਕਲੱਬ ਅੰਮਿ੍ਤਸਰ ਦੇ ਸਾਰੇ ਪ੍ਰਧਾਨ ਅਤੇ ਸਕੱਤਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਲ 2026 ਦੀ ਆਮਦ 'ਤੇ ਵਿਰਸਾ ਵਿਹਾਰ 'ਚ 'ਸੰਗੀਤਮਈ ਸ਼ਾਮ' ਕੱਲ੍ਹ ਅਗਲੀ ਖ਼ਬਰ ਪਿੰਡ ਵਰਪਾਲ ਵਾਸੀਆਂ ਨੇ ਬੰਦ ਪਏ ਸੇਵਾ ਕੇਂਦਰ ਨੂੰ ਮੁੜ ਚਾਲੂ ਕਰਵਾਉਣ ਦੀ ਕੀਤੀ ਮੰਗ ਸਭ ਤੋਂ ਵੱਡੀ ਆਬਾਦੀ ਵਾਲਾ ਪਿੰ...
Ad Position 24