23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਐੱਨ. ਐੱਸ. ਐੱਸ. ਦਾ ਸੱਤ ਰੋਜ਼ਾ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 02-01-2026
• ਵਿਦਿਆਰਥੀਆਂ 'ਚ ਅਨੁਸ਼ਾਸਨ ਤੇ ਸੇਵਾ ਭਾਵਨਾ ਪੈਦਾ ਕਰਨ 'ਚ ਸਹਾਇਕ ਹੈ ਐੱਨ. ਐੱਸ. ਐੱਸ. ਕੈਂਪ-ਡਾ. ਕੁਲਵਿੰਦਰ ਸਿੰਘ
ਅੰਮਿ੍ਤਸਰ, 1 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰ: ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨ. ਐੱਸ. ਐੱਸ. ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਐੱਨ. ਐੱਸ. ਐੱਸ. ਯੂਨਿਟ ਦੀ ਕੋ-ਆਰਡੀਨੇਟਰ ਡਾ. ਰਨਦੀਪ ਕੌਰ ਵਲੋਂ ਕੀਤੀ ਜਾ ਰਹੀ ਹੈ | ਕੈਂਪ ਦਾ ਉਦਘਾਟਨ ਕਰਦਿਆਂ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਨ. ਐੱਸ. ਐੱਸ. ਵਰਗੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਵਿਦਿਆਰਥੀਆਂ 'ਚ ਅਨੁਸ਼ਾਸਨ, ਮਿਹਨਤ, ਸਮਾਜਿਕ ਜ਼ਿੰਮੇਵਾਰੀ ਅਤੇ ਇਮਾਨਦਾਰੀ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਉਨ੍ਹਾਂ ਨੂੰ ਚੰਗਾ ਨਾਗਰਿਕ ਬਣਾਉਣ 'ਚ ਸਹਾਇਕ ਸਾਬਤ ਹੁੰਦੀ ਹੈ | ਡਾ. ਰਨਦੀਪ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਸਮਾਜਿਕ ਸੇਵਾ, ਸਫਾਈ ਅਭਿਆਨ, ਸਿਹਤ ਜਾਗਰੂਕਤਾ ਅਤੇ ਵਿਦਿਆਰਥੀ ਵਿਕਾਸ ਨਾਲ ਸੰਬੰਧਿਤ ਕਈ ਪ੍ਰੋਗਰਾਮ ਕਰਵਾਏ ਜਾਣਗੇ | ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ 'ਚ ਸੇਵਾ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਜਾਪ ਕੀਤਾ ਅਤੇ ਸਫਾਈ ਸੇਵਾ ਨਿਭਾਈ | ਇਸ ਸੱਤ ਰੋਜ਼ਾ ਕੈਂਪ 'ਚ ਲਗਭਗ 80 ਵਿਦਿਆਰਥੀ ਭਾਗ ਲੈ ਰਹੇ ਹਨ | ਇਸ ਮੌਕੇ ਮਨਜੀਤ ਸਿੰਘ ਮੀਤ ਸਕੱਤਰ, ਪ੍ਰੋ: ਜਗਤੇਸ਼ਵਰ ਸਿੰਘ, ਪ੍ਰੋ: ਨਵਜੋਤ ਸਿੰਘ ਅਤੇ ਕਾਲਜ ਸੁਪਰਡੈਂਟ ਜਸਪਾਲ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਡਾਇਰੈਕਟਰ ਟੈਕਨੀਕਲ ਐਜੂਕੇਸ਼ਨ ਡਿਪਾਰਟਮੈਂਟ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਅਨੰਦ ਅਗਲੀ ਖ਼ਬਰ ਮਾਮਲਾ ਪਿੰਡ ਜੈਂਤੀਪੁਰ 'ਚ ਬੀਤੇ ਕੱਲ੍ਹ ਬਿਜਲੀ ਮਹਿਕਮੇ ਦੀ ਹੋਈ ਰੇਡ ਦਾ ਚੇਅਰਮੈਨ ਸਵ: ਪੱਪੂ ਜੈਂਤੀਪੁਰੀਆ ਦੇ ਘਰ ਨ...
Ad Position 24