23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮੋੜੇ ਕਲਾਂ ਦੇ ਗੁਰਦੁਆਰਾ ਕੰਗਾਂ ਵਾਲਾ ਖੂਹ ਤੋਂ ਵਿਸ਼ਾਲ ਨਗਰ ਕੀਰਤਨ 4 ਨੂੰ

Ad Position 21
No active advertisement
ਅਜੀਤ ਡੈਸਕ 02-01-2026
ਚੋਗਾਵਾਂ, 1 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਮੌੜੇ ਕਲਾਂ ਦੇ ਗੁਰਦੁਆਰਾ ਕੰਗਾਂ ਵਾਲਾ ਖੂਹ ਤੋਂ ਵਿਸ਼ਾਲ ਨਗਰ ਕੀਰਤਨ 4 ਜਨਵਰੀ ਨੂੰ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਰਾਜਨ ਸਿੰਘ ਨੇ ਦੱਸਿਆ ਕਿ 4 ਜਨਵਰੀ ਨੂੰ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਫੁੱਲਾਂ ਨਾਲ ਸ਼ਿੰਗਾਰੀ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਸੰਤ ਬਾਬਾ ਗੁਰਬਚਨ ਸਿੰਘ ਸੁਰਸਿੰਘ ਵਾਲੇ, ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਸੁਲੱਖਣ ਸਿੰਘ ਪੰਜਵੜ੍ਹ ਵਾਲੇ, ਬਾਬਾ ਅਮਰੀਕ ਸਿੰਘ ਛੀਨਾ, ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਜੋਗਿੰਦਰ ਸਿੰਘ ਲੋਪੋਕੇ ਆਦਿ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਅਰਦਾਸ ਕਰਕੇ ਕੀਤੀ ਜਾਵੇਗੀ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਨਵਾਂ ਸਾਲ 2026 ਸਮੁੱਚੀ ਦੁਨੀਆ ਲਈ ਖੁਸ਼ੀਆਂ-ਖੇੜੇ ਲੈ ਕੇ ਆਵੇ-ਐਡਵੋਕੇਟ ਪ੍ਰਧਾਨ ਜਸਪ੍ਰੀਤ ਸਿੰਘ ਬਾਠ ਅਗਲੀ ਖ਼ਬਰ ਡਿਪਟੀ ਡਾਇਰੈਕਟਰ ਟੈਕਨੀਕਲ ਐਜੂਕੇਸ਼ਨ ਡਿਪਾਰਟਮੈਂਟ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਅਨੰਦ
Ad Position 24