23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਮੌਕੇ ਕਈ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Ad Position 21
No active advertisement
ਅਜੀਤ ਡੈਸਕ 02-01-2026
ਅੰਮਿ੍ਤਸਰ, 1 ਜਨਵਰੀ (ਜਸਵੰਤ ਸਿੰਘ ਜੱਸ)-ਨਵੇਂ ਸਾਲ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਨਵੇਂ ਵਰੇ੍ਹ ਦੀ ਆਮਦ ਮੌਕੇ ਲੱਖਾਂ ਸ਼ਰਧਾਲੂਆਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਧਰਮ ਪਤਨੀ ਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੀ ਦਰਸ਼ਨ ਕਰਨ ਪੁੱਜੇ | ਸੁਖਬੀਰ ਨੇ ਗੱਲਬਾਤ ਦੌਰਾਨ ਨਵੇਂ ਸਾਲ ਦੀ ਪੰਜਾਬੀਆਂ ਤੇ ਦੇਸ਼ ਵਾਲਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਅਰਦਾਸ ਬੇਨਤੀ ਕਰਨ ਆਏ ਹਾਂ ਕਿ ਨਵਾਂ ਸਾਲ 2026 ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਖੁਸ਼ੀਆਂ ਭਰਿਆ ਹੋਏ, ਪੰਜਾਬ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਬਣੀ ਰਹੇ | ਦਰਸ਼ਨ ਕਰਨ ਪੁੱਜੇ ਸੀਨੀਅਰ ਆਪ ਆਗੂ ਤੇ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਨਵੇਂ ਸਾਲ ਦੀ ਆਮਦ ਮੌਕੇ ਅੱਜ ਪੰਜਾਬ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਏ ਹਨ | ਇਸੇ ਦੌਰਾਨ ਮੱਥਾ ਟੇਕਣ ਪੁੱਜੇ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਦੇਸ਼-ਵਿਦੇਸ਼ ਵੱਸਦੇ ਪੰਜਾਬੀਆਂ, ਦੇਸ਼ ਅਤੇ ਅੰਮਿ੍ਤਸਰ ਵਾਸੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਇਆ ਹਾਂ |
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਅੱਜ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਤੇ ਆਪ ਵਿਧਾਇਕ ਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸਮੇਤ ਹੋਰ ਸਿਆਸੀ ਆਗੂ ਵੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ |
Ad Position 22
No active advertisement
ਪਿਛਲੀ ਖ਼ਬਰ ਕਿਹਾ, ਡਰ-ਮੁਕਤ ਵਾਤਾਵਰਨ ਤੋਂ ਬਿਨਾਂ ਨਾ ਕੋਈ ਨਿਵੇਸ਼ ਅਤੇ ਨਾ ਹੀ ਰੁਜ਼ਗਾਰ ਵਪਾਰੀਆਂ ਨੇ 2026 ਦੌਰਾਨ ਵਿਗੜ ਰਹੀ... ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਬਾਬਾ ਬਕਾਲਾ ਵਲੋਂ ਨਵੇਂ ਸਾਲ ਨੂੰ ਸਮਰਪਿਤ ਖੂਨਦਾਨ ਕੈਂਪ
Ad Position 24