12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਏਕ ਰੂਪ ਐਵੀਨਿਊ ਦੇ ਸਰਪੰਚ ਤੇ ਸਮੂਹ ਪੰਚਾਇਤ ਮੈਂਬਰ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 03-01-2026
• ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵਲੋਂ ਰਸਮੀ ਸਵਾਗਤ
ਅੰਮਿ੍ਤਸਰ, 2 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਅੰਮਿ੍ਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਉੱਤਰੀ ਹਲਕੇ ਵਿਚ ਪੈਂਦੀ ਗ੍ਰਾਮ ਪੰਚਾਇਤ ਏਕ ਰੂਪ ਐਵੀਨਿਊ ਦੇ ਸਰਪੰਚ ਰਮਣੀਕ ਸਿੰਘ ਸਮੇਤ ਸਮੂਹ ਪੰਚਾਇਤ ਮੈਂਬਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ | ਕਰਮਜੀਤ ਸਿੰਘ ਰਿੰਟੂ ਨੇ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਾਰੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ |
ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਏਕ ਰੂਪ ਐਵੀਨਿਊ ਵਿਚ ਚੱਲ ਰਹੇ ਅਤੇ ਲੋੜੀਂਦੇ ਵਿਕਾਸ ਕਾਰਜਾਂ ਦਾ ਸਮੀਖਿਆ ਕੀਤੀ ਗਈ ਹੈ ਅਤੇ ਪੰਚਾਇਤ ਮੈਂਬਰਾਂ ਨੂੰ ਹਰ ਵਿਕਾਸ ਕਾਰਜ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ | ਇਸ ਮੌਕੇ ਕਰਮਜੀਤ ਸਿੰਘ ਰਿੰਟੂ ਵਲੋਂ ਗ੍ਰਾਮ ਪੰਚਾਇਤ ਏਕ ਰੂਪ ਐਵੀਨਿਊ 'ਚ ਕਈ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ | ਉਨ੍ਹਾਂ ਦਸ਼ਮੇਸ਼ ਐਵੀਨਿਊ ਖੇਤਰ ਵਿਚ ਪਾਰਕ ਦੇ ਨਵੀਨੀਕਰਨ ਕਾਰਜ ਦਾ ਵੀ ਸ਼ੁਭਆਰੰਭ ਕੀਤਾ | ਰਿੰਟੂ ਨੇ ਕਿਹਾ ਕਿ ਨਵੇਂ ਸਾਲ ਦੇ ਮੌਕੇ 'ਤੇ ਵਿਕਾਸ ਕਾਰਜ ਸ਼ੁਰੂ ਕਰਵਾ ਕੇ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੂੰ ਤੋਹਫ਼ਾ ਦਿੱਤਾ ਗਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਚਾਇਤ ਵਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਆਉਣ ਵਾਲੇ ਦਿਨਾਂ ਵਿਚ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਰਮਣੀਕ ਸਿੰਘ, ਪੰਚ ਹਰਜੀਤ ਸਿੰਘ ਅਤੇ ਪੰਚਾਇਤ ਮੈਂਬਰ ਮਨਪ੍ਰੀਤ ਸਿੰਘ, ਗੁਰਦੇਵ ਸਿੰਘ, ਸੁਖਜਿੰਦਰ ਕੌਰ, ਬਲਵਿੰਦਰ ਸਿੰਘ ਅਤੇ ਗਗਨ ਸੰਧੂ ਨੇ ਕਿਹਾ ਕਿ ਕਰਮਜੀਤ ਸਿੰਘ ਰਿੰਟੂ ਦੀ ਜ਼ਮੀਨੀ ਅਤੇ ਲੋਕ-ਕੇਂਦਰਿਤ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪੂਰੀ ਪੰਚਾਇਤ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਬਲਵਿੰਦਰ ਸਿੰਘ ਬੱਲੀ, ਨਵਦੀਪ ਸਿੰਘ ਅਤੇ ਵਿਸਾਖਾ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਗਰੀ 'ਚ ਕੇਬਲ ਪੌਡ ਸ਼ੁਰੂ ਕਰਨ ਦੀ ਤਿਆਰੀ ਅਗਲੀ ਖ਼ਬਰ 328 ਪਾਵਨ ਸਰੂਪਾਂ ਦਾ ਪਤਾ ਲਗਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਸਿੱਖ ਸੰਸਥਾਵਾਂ 'ਚ ਪਾਰਦ...
Ad Position 24