12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕੇਂਦਰ ਸਰਕਾਰ ਨੇ ਮਨਰੇਗਾ ਨੂੰ ਬੰਦ ਕਰ ਕੇ ਗ਼ਰੀਬ ਮਜ਼ਦੂਰ ਵਰਗ ਨਾਲ ਧ੍ਰੋਹ ਕਮਾਇਆ-ਤਲਬੀਰ ਗਿੱਲ

Ad Position 21
No active advertisement
ਅਜੀਤ ਡੈਸਕ 03-01-2026
ਕੱਥੂਨੰਗਲ, 2 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਹਮੇਸ਼ਾਂ ਕੁਝ ਕਾਰੋਬਾਰੀ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਸਤੇ ਦੂਸਰੇ ਵਰਗਿਆਂ ਦੀਆਂ ਸਹੂਲਤਾਂ ਨੂੰ ਬੰਦ ਕਰਨ ਦੀ ਆਪਣੀ ਕੋਝੀ ਚਾਲ ਨੂੰ ਹਮੇਸ਼ਾਂ ਤਰਜੀਹ ਦਿੱਤੀ ਹੈ ਜਿਸ ਵਿਚ ਪਹਿਲਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਅਤੇ ਹੁਣ ਮਨਰੇਗਾ ਵਰਗੀ ਸਕੀਮ ਨੂੰ ਬੰਦ ਕਰਕੇ ਗ਼ਰੀਬ ਮਜ਼ਦੂਰ ਵਰਗ ਨਾਲ ਧੱਕਾ ਕੀਤਾ ਹੈ ਜਿਸ ਕਰਕੇ ਕੇਂਦਰ ਸਰਕਾਰ ਪ੍ਰਤੀ ਲੋਕਾਂ ਦਾ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕੱਥੂਨੰਗਲ ਦੇ ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ ਰੰਧਾਵਾ ਤੇ ਜਸਪਾਲ ਸਿੰਘ ਰੰਧਾਵਾ (ਹਾਂਗਕਾਗ ਵਾਲਿਆਂ) ਦੇ ਇੱਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਨਰੇਗਾ ਵਰਗੀ ਸਕੀਮ ਜਿਸ ਨਾਲ ਕਰੋੜਾਂ ਲੋਕਾਂ ਨੂੰ 100 ਦਿਨ ਦਾ ਰੁਜ਼ਗਾਰ ਸਾਲ ਵਿਚ ਮਿਲਦਾ ਸੀ ਜਿਸ ਨਾਲ ਉਨ੍ਹਾਂ ਦੇ ਪਰਿਵਾਰ ਦਾ ਪਾਲਣ ਪੋਸ਼ਣ ਦੇ ਨਾਲ ਨਾਲ ਦੂਸਰੇ ਪਾਸੇ ਪਿੰਡਾਂ ਦੇ ਆਲੇ ਦੁਆਲੇ ਦੀ ਸਫਾਈ ਦਾ ਵੀ ਢੁੱਕਵਾਂ ਪ੍ਰਬੰਧ ਹੁੰਦਾ ਸੀ ਪਰ ਹੁਣ ਕੇਂਦਰ ਵਲੋਂ ਇਸ ਸਕੀਮ ਨੂੰ ਬੰਦ ਕਰਕੇ ਗ਼ਰੀਬ ਮਜ਼ਦੂਰ ਘਰਾਂ ਵਿਚ ਬਲਦਾ ਚੁੱਲ੍ਹਾ ਵੀ ਬੰਦ ਕਰਨ ਦਾ ਕੰਮ ਕੀਤਾ ਹੈ | ਇਸ ਮਾਮਲੇ ਸੰਬੰਧੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ ਕੀਤੀ ਗਈ ਉਨ੍ਹਾਂ ਵਲੋਂ ਵਿਸਵਾਸ਼ ਦਿਵਾਇਆ ਗਿਆ ਕਿ ਦੇਸ਼ ਦੇ ਲੋਕਾਂ ਨਾਲ ਇਹ ਧੱਕਾ ਨਹੀ ਹੋਣ ਦਿੱਤਾ ਜਾਵੇਗਾ ਜਿਸਦੀ ਆਵਾਜ਼ ਸੰਸਦ ਵਿਚ ਉਠਾਈ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਤਰਸੇਮ ਸਿੰਘ ਸਿਆਲਕਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸਨਪ੍ਰੀਤ ਸਿੰਘ ਸਿਆਲਕਾ, ਸਿਵਰਾਜ ਸਿੰਘ ਬਾਠ ਭੀਲੋਵਾਲ, ਸਰਪੰਚ ਰਵਿੰਦਰਪਾਲ ਸਿੰਘ ਹਦਾਇਤਪੁਰ, ਇੰਸਪੈਕਟਰ ਮਹਿੰਦਰ ਸਿੰਘ ਰੰਧਾਵਾ ਕੱਥੂਨੰਗਲ, ਰਮਨਦੀਪ ਸਿੰਘ ਰਿੰਕਾ ਕੱਥੂਨੰਗਲ, ਕੁਲਦੀਪ ਸਿੰਘ ਕੱਥੂਨੰਗਲ, ਸੰਦੀਪ ਸਿੰਘ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ 'ਆਰਟੀਫੀਸ਼ੀਅਲ ਇੰਟੈਲੀਜੈਂਸ : ਸੰਕਲਪ, ਐਪਲੀਕੇਸ਼ਨ ਅਤੇ ਚੁਣੌਤੀਆਂ' ਵਿਸ਼ੇ 'ਤੇ ਏ. ਆਈ. ਸੀ. ਟੀ. ਈ.-ਪ੍ਰਯੋਜਿਤ ਅਟਲ ਫ... ਅਗਲੀ ਖ਼ਬਰ ਗੁਰੂ ਨਗਰੀ 'ਚ ਕੇਬਲ ਪੌਡ ਸ਼ੁਰੂ ਕਰਨ ਦੀ ਤਿਆਰੀ
Ad Position 24