12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 03-01-2026
ਅੰਮਿ੍ਤਸਰ, 2 ਜਨਵਰੀ (ਰੇਸ਼ਮ ਸਿੰਘ)-ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਵਾਹਿਗਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਮੱਥਾ ਟੇਕਣ ਉਪਰੰਤ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਵਾਹਿਗੁਰੂ ਤੋਂ ਸਭ ਦੀ ਚੰਗੀ ਸਿਹਤ ਅਤੇ ਭਲਾਈ ਲਈ ਅਰਦਾਸ ਕੀਤੀ ਹੈ ਤਾਂ ਜੋ ਸਾਲ 2026 ਦੁਨੀਆ, ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਲਈ ਖੁਸ਼ਹਾਲੀ ਲਿਆਵੇ | ਲੋਕ ਅਮਨ, ਤਰੱਕੀ ਅਤੇ ਖੁਸ਼ੀਆਂ ਭਰਿਆ ਜੀਵਨ ਬਿਤਾਉਣ | ਸ੍ਰੀ ਤਿਵਾੜੀ ਨੇ ਕਿਹਾ ਕਿ ਦੁਨੀਆ ਭਰ ਵਿਚ ਅੰਦਰੂਨੀ ਸੰਘਰਸ਼ ਵਧ ਰਹੇ ਹਨ ਤੇ ਹਰ ਥਾਂ ਟਕਰਾਅ ਦਾ ਮਾਹੌਲ ਹੈ | ਇਸ ਲਈ ਅਸੀਂ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਸਭ ਦੀ ਭਲਾਈ ਲਈ ਅਰਦਾਸ ਕੀਤੀ ਹੈ | ਬੀਤੇ ਸਾਲ ਰਾਜ 'ਚ ਆਏ ਹੜ੍ਹਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਤਿਵਾੜੀ ਨੇ ਕਿਹਾ ਕਿ ਇਸ ਸਾਲ ਚੜ੍ਹਦੀ ਕਲਾ ਅਤੇ ਭਲਾਈ ਦੀ ਆਸ ਹੈ | ਇਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਜੁਗਲ ਕਿਸ਼ੋਰ ਸ਼ਰਮਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੌਰਭ ਮਦਾਨ, ਨਿਤਿਨ ਅਰੋੜਾ ਅਤੇ ਜ਼ਿਲ੍ਹਾ ਕਾਂਗਰਸ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਮਨੁੱਖ ਆਪਣੀ ਕਿਸਮਤ ਦਾ ਸਿਰਜਣਹਾਰ ਹੈ-ਤਿਲਕ ਰਾਜ ਵਾਲੀਆ
Ad Position 24