12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ

Ad Position 21
No active advertisement
ਅਜੀਤ ਡੈਸਕ 03-01-2026
ਅੰਮਿ੍ਤਸਰ, 2 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਲਗਭਗ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰੂ ਨਾਨਕ ਜੀ ਸੇਵਕ ਜਥਾ ਸ੍ਰੀ ਨਨਕਾਣਾ ਸਾਹਿਬ ਅਤੇ ਯੰਗ ਸਿੱਖ ਸੇਵਾ ਸੁਸਾਇਟੀ ਦੇ ਪਲਵਿੰਦਰ ਸਿੰਘ, ਹਰਮੀਤ ਸਿੰਘ, ਗੁਰਮਤਿ ਸਿੰਘ, ਇੰਦਰਜੀਤ ਸਿੰਘ, ਅਮਰੀਕ ਸਿੰਘ, ਹਰਮਿੰਦਰ ਸਿੰਘ, ਮਹਿੰਦਰਪਾਲ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਤਰਨਜੀਤ ਸਿੰਘ, ਹਰਪ੍ਰੀਤ ਸਿੰਘ, ਕੁਲਬੀਰ ਸਿੰਘ, ਮਨਦੀਪ ਸਿੰਘ, ਚਰਨਦੀਪ ਸਿੰਘ, ਰਘਬੀਰ ਸਿੰਘ ਅਤੇ ਰਾਵਿੰਦਰ ਸਿੰਘ ਰਵੀ, ਦੀਦਾਰ ਸਿੰਘ, ਮਨਮੀਤ ਸਿੰਘ, ਸਰਬੇਲ ਸਿੰਘ ਵਲੋਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਸਮੇਤ ਹੋਰਨਾਂ ਭਵਨਾਂ ਨੂੰ ਮਹਿਕਦੇ ਅਤੇ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਗੁਰਦੁਆਰਾ ਸਾਹਿਬ ਦੇ ਸਭ ਪ੍ਰਵੇਸ਼ ਰਸਤਿਆਂ 'ਤੇ ਬਨਾਵਟੀ ਫੁੱਲਾਂ ਅਤੇ ਰੰਗ ਬਰੰਗੀਆਂ ਲਾਈਟਾਂ ਨਾਲ ਸਜਾਵਟ ਕੀਤੀ ਗਈ ਹੈ | ਸ੍ਰੀ ਨਨਕਾਣਾ ਸਾਹਿਬ ਤੋਂ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮਹਿੰਦਰਪਾਲ ਸਿੰਘ ਕਿ੍ਕਟਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੱਲ੍ਹ 3 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਅਤੇ 5 ਜਨਵਰੀ ਨੂੰ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐੱਸ. ਜੀ. ਪੀ. ਸੀ.) ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਹੋਰਨਾ ਗੁਰਦੁਆਰਿਆਂ 'ਚ 5 ਜਨਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ, ਗੁਰਮਤਿ ਸਮਾਗਮਾਂ ਸਮੇਤ ਜਾਪ ਸਾਹਿਬ ਤੇ ਪੰਜ ਬਾਣੀਆਂ ਦੇ ਪਾਠ ਦੀ ਸ਼ੁਰੂਆਤ ਕੀਤੀ ਜਾ ਚੁਕੀ ਹੈ | ਗੁਰਪੁਰਬ ਮੌਕੇ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ, ਸਿੰਧ, ਪੰਜਾਬ ਅਤੇ ਬਲੋਚਿਸਤਾਨ ਤੋਂ ਗੁਰਦੁਆਰਾ ਸਾਹਿਬ 'ਚ ਪਹੁੰਚੇ ਸ਼ਰਧਾਲੂਆਂ ਲਈ ਲੰਗਰ ਅਤੇ ਸਿਹਤ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਦੱਸਿਆ ਜਾ ਰਿਹਾ ਹੈ ਕਿ ਅੱਜ ਗੁਰਦੁਆਰਾ ਬਾਲ ਲੀਲਾ ਦੀ ਗਰਾਉਂਡ ਵਿਚ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਜਦਕਿ 3-4 ਜਨਵਰੀ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਬੱਚਿਆਂ ਦੇ ਵੱਖ-ਗਤਕਾ ਮੁਕਾਬਲੇ, ਦਸਤਾਰ ਮੁਕਾਬਲੇ ਅਤੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ | ਇਨ੍ਹਾਂ ਮੁਕਾਬਲਿਆਂ 'ਚ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ 6 ਜਨਵਰੀ ਨੂੰ ਇਨਾਮ ਵੰਡੇ ਜਾਣਗੇ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਵਲੋਂ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਲਿਖੀਆਂ ਕਵਿਤਾਵਾਂ ਵੀ ਪੜ੍ਹੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਮੁੱਖ ਡਾਕਘਰ 'ਚ ਭਾਸ਼ਾ ਵਿਵਾਦ ਦਾ ਮਾਮਲਾ ਆਇਆ ਸਾਹਮਣੇ ਅਗਲੀ ਖ਼ਬਰ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24