08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹਲਕਾ ਰਾਜਾਸਾਂਸੀ ਦੀ ਜਨਤਾ ਅੱਜ ਵੀ ਸੁੱਖ ਸਰਕਾਰੀਆ ਨਾਲ ਚਟਾਨ ਵਾਂਗ ਖੜ੍ਹੀ-ਕੱਕੜ <br/>

Ad Position 21
No active advertisement
ਅਜੀਤ ਡੈਸਕ 04-01-2026
ਰਾਮ ਤੀਰਥ, 3 ਜਨਵਰੀ (ਧਰਵਿੰਦਰ ਸਿੰਘ ਔਲਖ)-ਅੱਜ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਆਪਣੇ ਹੱਥਾਂ 'ਤੇ ਦੰਦੀਆਂ ਵੱਢ ਰਹੀ ਹੈ | ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਪਰ ਫਿਰ ਵਾਅਦਿਆਂ ਤੋਂ ਮੁੱਕਰ ਗਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁੱਖ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੁੱਖ ਬੁਲਾਰੇ ਅਮਨਦੀਪ ਸਿੰਘ ਕੱਕੜ ਨੇ ਕਿਹਾ ਕਿ ਹਲਕਾ ਰਾਜਾਸਾਂਸੀ ਦੀ ਜਨਤਾ ਅੱਜ ਵੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਚੱਟਾਨ ਵਾਂਗ ਖੜ੍ਹੀ ਹੈ | ਕੱਕੜ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ 'ਤੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੁਬਾਰਾ ਮੰਤਰੀ ਬਣ ਕੇ ਹਲਕੇ ਵਿਚ ਰਹਿੰਦੇ ਵਿਕਾਸ ਨੂੰ ਪੂਰਾ ਕਰਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਲਕੇ ਵਿਚ ਵਿਰੋਧੀਆਂ 'ਤੇ ਪਰਚੇ ਦਰਜ ਕਰਨ ਉਨ੍ਹਾਂ ਨੂੰ ਧੱਕੇਸ਼ਾਹੀ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ <br/> ਅਗਲੀ ਖ਼ਬਰ ਬਲਦੇਵ ਸਿੰਘ ਮਿਆਦੀਆਂ ਭਾਜਪਾ ਦੇ ਅੰਮਿ੍ਤਸਰ ਦਿਹਾਤੀ ਉਪ-ਪ੍ਰਧਾਨ ਨਿਯੁਕਤ
Ad Position 24