08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ <br/>

Ad Position 21
No active advertisement
ਅਜੀਤ ਡੈਸਕ 04-01-2026
ਬਾਬਾ ਬਕਾਲਾ ਸਾਹਿਬ, 3 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਅਤੇ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ, ਚਲਾਈ ਗਈ ਅੰਮਿ੍ਤ ਸੰਚਾਰ ਲਹਿਰ ਦੌਰਾਨ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 21 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਪੰਜ ਪਿਆਰਿਆਂ ਸਾਹਿਬਾਨ ਨੇ ਅੰਮਿ੍ਤ ਪਾਣ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੂ ਕਰਵਾਇਆ | ਇਸ ਮੌੌਕੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਨੇ ਅੰਮਿ੍ਤਪਾਣ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਕੇ ਲੜ ਲੱਗਣ ਲਈ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਰੋਕਣ ਲਈ ਅਤੇ ਗੁਰਬਾਣੀ ਵਿਰਸੇ ਨਾਲ ਜੋੜਣ ਲਈ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੋ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਅਸਥਾਨ 'ਤੇ ਹਰ ਪੂਰਨਮਾਸ਼ੀ 'ਤੇ ਭਾਰੀ ਅੰਮਿ੍ਤ ਸੰਚਾਰ ਕਰਵਾਇਆ ਜਾਂਦਾ ਹੈ ਅਤੇ ਪ੍ਰਾਣੀਆਂ ਨੂੰ ਕਕਾਰ ਫਰੀ ਦਿੱਤੇ ਜਾਂਦੇ ਹਨ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਜਗਤਾਰ ਸਿੰਘ ਬਹਾਦਰਪੁਰ, ਸਤਨਾਮ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਮਨਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਅਮਰਜੀਤ ਕੌਰ ਔਜਲਾ ਦੀ ਅੰਤਿਮ ਅਰਦਾਸ ਵਿਚ ਅਹਿਮ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਹਲਕਾ ਰਾਜਾਸਾਂਸੀ ਦੀ ਜਨਤਾ ਅੱਜ ਵੀ ਸੁੱਖ ਸਰਕਾਰੀਆ ਨਾਲ ਚਟਾਨ ਵਾਂਗ ਖੜ੍ਹੀ-ਕੱਕੜ <br/>
Ad Position 24