08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਨੇ ਅੰਮਿ੍ਤਸਰ 'ਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ 'ਤੇ ਚੱੁਕੇ ਸਵਾਲ

Ad Position 21
No active advertisement
ਅਜੀਤ ਡੈਸਕ 04-01-2026
ਅੰਮਿ੍ਤਸਰ, 3 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਨੇ ਅੰਮਿ੍ਤਸਰ 'ਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ 'ਤੇ ਸਵਾਲ ਚੱੁਕਦੇ ਹੋਏ ਮੁੱਖ ਮੰਤਰੀ ਪੰਜਾਬ ਅਤੇ ਡੀ. ਜੀ. ਪੀ. ਪੰਜਾਬ ਨੂੰ ਪੱਤਰ ਲਿੱਖ ਕੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਚੇਅਰਮੈਨ ਪ੍ਰਵੀਨ ਸਹਿਗਲ ਨੇ ਕਿਹਾ ਕਿ ਅੰਮਿ੍ਤਸਰ ਸ਼ਹਿਰ ਖਾਸਕਰ ਬਟਾਲਾ ਰੋਡ ਦੇ ਇਲਾਕੇ 'ਚ ਰੋਜ਼ਾਨਾ ਲੁੱਟ, ਕੁੱਟਮਾਰ, ਚੋਰੀ ਅਤੇ ਸਨੇਚਿੰਗ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ 'ਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ | ਸਥਾਨਕ ਪੁਲਿਸ ਪ੍ਰਸ਼ਾਸਨ ਵੀ ਵਿਗੜੀ ਕਾਨੂੰਨ ਵਿਵਸਥਾ ਨੂੰ ਸਹੀ ਕਰਨ 'ਚ ਅਸਮਰਥ ਦਿੱਖ ਰਿਹਾ ਹੈ, ਜਿਸ ਨਾਲ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ | ਇਹ ਸਥਿਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਮਨੁੱਖੀ ਅਧਿਕਾਰਾਂ ਲਈ ਗੰਭੀਰ ਖ਼ਤਰਾ ਬਣ ਚੁੱਕੀ ਹੈ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਬਟਾਲਾ ਰੋਡ ਇਲਾਕੇ 'ਚ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਨਾਕਾਬੰਦੀ ਕਰਦਿਆਂ ਅਪਰਾਧੀਆਂ ਖ਼ਿਲਾਫ਼ ਸਖ਼ਤ ਅਤੇ ਤੁਰੰਤ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ 'ਤੇ ਜਤਾਇਆ ਸਖ਼ਤ ਇਤਰਾਜ <br/> ਅਗਲੀ ਖ਼ਬਰ ਮਾਤਾ ਅਮਰਜੀਤ ਕੌਰ ਔਜਲਾ ਦੀ ਅੰਤਿਮ ਅਰਦਾਸ ਵਿਚ ਅਹਿਮ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
Ad Position 24