ਗੱਗੋਮਾਹਲ, 3 ਜਨਵਰੀ (ਬਲਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫਸਰ ਐੱਸ.ਆਈ ਅਰਜਨ ਕੁਮਾਰ ਨੇ ਦੱਸਿਆ ਕਿ ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ, ਉੱਪ ਪੁਲਿਸ ਕਪਤਾਨ ਅਜਨਾਲਾ ਤੇ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਦੋਂ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਫੋਕਲ ਪੁਆਇੰਟ ਦਾਣਾ ਮੰਡੀ ਅਵਾਣ ਵਾਲੇ ਪਾਸੇ ਤੋਂ ਸਰਹੱਦੀ ਖੇਤਰ ਵੱਲ ਗਸ਼ਤ ਕਰ ਰਹੀ ਸੀ ਤਾਂ 3 ਨੌਜਵਾਨ ਸ਼ੱਕੀ ਹਾਲਤ ਵਿਚ ਪੈਦਲ ਆਉਂਦੇ ਦਿਖਾਈ ਦਿੱਤੇ ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਭੱਜਣ ਦੀ ਤਾਕ ਵਿਚ ਦਿਸੇ ਤਾਂ ਪੁਲਿਸ ਪਾਰਟੀ ਨੇ ਮੁਸ਼ਤੈਦੀ ਨਾਲ ਉਨ੍ਹਾਂ ਨੂੰ ਕਾਬੂ ਕਰ ਲਿਆ | ਤਲਾਸ਼ੀ ਲੈਣ ਤੇ ਉਨ੍ਹਾਂ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿੱਤ ਦੋਸ਼ੀਆਂ ਦੀ ਪਹਿਚਾਣ ਸੁਭਾਸ਼ ਉਰਫ ਬਾਸ਼ਾ ਪੁੱਤਰ ਇੰਦਰ ਮਸੀਹ, ਜਸ਼ਨਦੀਪ ਪੁੱਤਰ ਹਰਜਿੰਦਰ, ਅਨੋਸ਼ ਮਸੀਹ ਪੁੱਤਰ ਮੰਗਾ ਮਸੀਹ ਵਾਸੀ ਥੋਬਾ ਵਜੋਂ ਹੋਈ ਜਿਨ੍ਹਾਂ ਖਿਲਾਫ ਪੁਲਿਸ ਥਾਣਾ ਰਮਦਾਸ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ |