08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫ਼ੀਸਰਜ਼ ਐਸੋਸੀਏਸ਼ਨ ਦੀ ਟੀਮ ਨੇ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 04-01-2026
ਅੰਮਿ੍ਤਸਰ, 3 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਆਫੀਸਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ 'ਚ ਵਾਧਾ ਨਾ ਕਰਨ ਅਤੇ ਬਕਾਇਆ ਕਿਸ਼ਤਾਂ ਨੂੰ ਦੇਣ ਤੋਂ ਆਨਾਕਾਨੀ ਕਰਨ ਦੇ ਰਵੱਈਏ ਖਿਲਾਫ਼ ਤਿੱਖਾ ਰੋਹ ਵਿਰੋਧ ਪ੍ਰਗਟ ਕੀਤਾ ਹੈ | ਨਵੇਂ ਚੁਣੇ ਗਏ ਪ੍ਰਧਾਨ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਬਕਾਇਆ ਡੀ. ਏ. ਕਿਸ਼ਤਾਂ, ਨਵਾਂ ਵਾਧਾ ਅਤੇ 7ਵੇਂ ਪੇ ਕਮਿਸ਼ਨ ਦਾ ਗਠਨ ਨਾ ਕੀਤਾ ਗਿਆ ਤਾਂ ਉਹ ਹੋਰ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਵੱਡਾ ਸੰਘਰਸ਼ ਸ਼ੁਰੂ ਕਰਨਗੇ | ਮਨਪ੍ਰੀਤ ਸਿੰਘ ਨੇ ਦੱਸਿਆ ਕਿ ਅਕਤੂਬਰ 2024 ਤੋਂ ਬਾਅਦ ਪੰਜਾਬ ਸਰਕਾਰ ਨੇ ਡੀਏ ਵਿਚ ਕੋਈ ਵਾਧਾ ਨਹੀਂ ਕੀਤਾ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਾਰਾਜ਼ਗੀ ਹੈ | ਪੰਜਾਬ ਦੇ ਮੁਲਾਜ਼ਮ ਹਾਲੇ 42 ਫੀਸਦੀ ਡੀਏ ਹੀ ਲੈ ਰਹੇ ਹਨ, ਜਦਕਿ ਕੇਂਦਰ ਸਰਕਾਰ ਨੇ 1 ਜਨਵਰੀ 2026 ਤੋਂ ਲਗਭਗ 61 ਫੀਸਦੀ ਡੀਏ ਲਾਗੂ ਕਰ ਦਿੱਤਾ ਹੈ | ਇਸ ਨਾਲ ਦੋਹਾਂ ਵਿਚ ਲਗਭਗ 19 ਫੀਸਦੀ ਦਾ ਵੱਡਾ ਫ਼ਰਕ ਪੈ ਗਿਆ ਹੈ, ਜੋ ਮੁਲਾਜ਼ਮਾਂ ਲਈ ਅਨਿਆ ਵਰਗਾ ਹੈ | ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਯੂਨੀਵਰਸਿਟੀ ਆਫ਼ੀਸਰਜ਼ ਡੈਮੋਕ੍ਰੇਟਿਕ ਫਰੰਟ (ਉਡਦਾ ਬਾਜ਼ ਗਰੁੱਪ) ਨੇ ਸਾਰੀਆਂ 11 ਸੀਟਾਂ ਜਿੱਤ ਕੇ ਕਲੀਨ ਸਵੀਪ ਕੀਤੀ ਹੈ | ਨਵੀਂ ਟੀਮ 'ਚ ਮੀਤ ਪ੍ਰਧਾਨ ਜਸਪ੍ਰੀਤ ਸਿੰਘ, ਸਕੱਤਰ ਸੰਦੀਪ ਸੂਧ, ਸੰਯੁਕਤ ਸਕੱਤਰ ਸਵਰਨਜੀਤ ਸਿੰਘ, ਖਜ਼ਾਨਚੀ ਰੋਹਿਤ ਭਾਟੀਆ, ਅਤੇ ਕਾਰਜਕਾਰਨੀ ਮੈਂਬਰਾਂ ਵਜੋਂ ਡਾ. ਸੁਰਿੰਦਰ ਸਿੰਘ ਘੁੰਮਣ, ਮੈਡਮ ਸ਼ਮਾ, ਪ੍ਰਵੀਨ ਪੁਰੀ, ਨਿਤੀਸ਼ ਦੱਤਾ, ਅਜੇ ਅਰੋੜਾ ਅਤੇ ਮੋਹਿਤ ਬੀਤੀ ਸ਼ਾਮਲ ਹਨ | ਇਸ ਮੌਕੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ, ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਬਲਵਿੰਦਰ ਸਿੰਘ ਵੀ ਹਾਜ਼ਰ ਸਨ | ਮਨਪ੍ਰੀਤ ਸਿੰਘ ਨੇ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਤਾਲਮੇਲ ਰੱਖਦਿਆਂ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰੇਗੀ | ਉਨ੍ਹਾਂ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਮੈਂਬਰਾਂ ਨੂੰ ਇਕਜੁਟ ਰਹਿਣ ਅਤੇ ਸੰਘਰਸ਼ ਨੂੰ ਅੰਦੋਲਨ 'ਚ ਬਦਲਣ ਦੀ ਅਪੀਲ ਕਰਦਿਆਂ ਕਿਹਾ ਕਿ ਡਿਪਟੀ ਰਜਿਸਟਰ ਗਰੇਡਾਂ ਦੀਆਂ ਤਰੁੱਟੀਆਂ ਦੂਰ ਕਰਨ ਲਈ ਵੀ ਸਰਕਾਰ ਨਾਲ ਗੱਲਬਾਤ ਜਾਰੀ ਹੈ | ਐਸੋਸੀਏਸ਼ਨ ਕਰਮਚਾਰੀਆਂ ਦੇ ਮਾਣ-ਸਨਮਾਨ ਅਤੇ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਵੀ ਵਚਨਬੱਧ ਰਹੇਗੀ | ਪੇ ਕਮਿਸ਼ਨ ਅਤੇ ਮਹਿੰਗਾਈ ਭੱਤੇ ਦੇ ਮੁੱਦੇ 'ਤੇ ਪੰਜਾਬ ਦੀਆਂ ਹੋਰ ਮੁਲਾਜ਼ਮ ਜਥੇਬੰਦੀਆਂ ਨੂੰ ਵੀ ਇਕਜੁਟ ਹੋਣ ਲਈ ਉਤਸ਼ਾਹਿਤ ਕੀਤਾ ਜਾਵੇਗਾ | ਜੇਕਰ ਸਰਕਾਰ ਨੇ ਇਸ ਮੁੱਦੇ 'ਤੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਵੱਡਾ ਅੰਦੋਲਨ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਪ੍ਰਸ਼ਾਸਨਿਕ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਦਿੱਤਾ ਥਾਪੜਾ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੇ ਇੰਟਰਨਸ਼ਿਪ ਕੀਤੀ ਮੁਕੰਮਲ <br/>
Ad Position 24