08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸੋਹੀਆ ਚੌਕੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 04-01-2026

ਜੇਠੂਵਾਲ, 3 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਸੁਹੇਲ ਕਾਸਿਮ ਮੀਰ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱਸ. ਐੱਚ. ਓ. ਮਨਤੇਜ ਸਿੰਘ ਹੇਅਰ ਕੰਬੋਅ ਦੀਆਂ ਹਦਾਇਤਾਂ 'ਤੇ ਪੁਲਿਸ ਚੌਕੀ ਸੋਹੀਆਂ ਖੁਰਦ ਦੇ ਏ. ਐੱਸ. ਆਈ. ਤਰਸੇਮ ਸਿੰਘ, ਏ. ਐੱਸ. ਆਈ. ਬਿਕਰਮਜੀਤ ਸਿੰਘ ਪੁਲਿਸ ਮੁਲਾਜ਼ਮਾਂ ਨਾਲ ਜੇਠੂਵਾਲ ਫਤਿਹਗੜ ਸ਼ੁਕਰਚੱਕ ਨਹਿਰ ਦੀ ਪਟੜੀ 'ਤੇ ਗਸਤ ਕਰ ਰਹੇ ਸਨ ਕਿ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਵਿਖਾਈ ਦਿੱਤਾ | ਜਦੋਂ ਉਸ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ | ਉਕਤ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਗਿ੍ਫਤਾਰ ਕੀਤੇ ਵਿਅਕਤੀ ਦੀ ਸਨਾਖਤ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਲਵਿੰਦਰ ਸਿੰਘ ਉਰਫ ਬੱਗਾ ਵਾਸੀ ਮੱਲੂਵਾਲ ਵਜੋਂ ਹੋਈ | ਪੁਲਿਸ ਵਲੋਂ ਗਿ੍ਫਤਾਰ ਕੀਤੇ ਵਿਅਕਤੀ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਏ. ਐੱਸ. ਆਈ. ਤਰਸੇਮ ਸਿੰਘ ਨੇ ਕਿਹਾ ਕਿ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ | ਲੋਕ ਨਸ਼ਾ ਵੇਚਣ ਵਾਲਿਆਂ ਦੀ ਇਤਲਾਹ ਸਮੇਂ ਸਿਰ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ ਤਾਂ ਕਿ ਨਸ਼ਿਆ ਦਾ ਖ਼ਾਤਮਾ ਜਲਦ ਹੋ ਸਕੇ | ਇਸ ਮੌਕੇ ਏ. ਐੱਸ. ਆਈ. ਬਿਕਰਮਜੀਤ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਹਰਜੀਤ ਸਿੰਘ, ਰਾਜਵਿੰਦਰ ਸਿੰਘ ਆਦਿ ਪੁਲਿਸ ਮੁਲਾਜ਼ਮ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਭੁੱਖ ਹੜਤਾਲ 'ਚ ਸ਼ਾਮਿਲ ਹੋਏ ਬਾਰਡਰ ਜ਼ੋਨ ਅੰਮਿ੍ਤਸਰ ਦੇ ਮੁਲਾਜ਼ਮ <br/> ਅਗਲੀ ਖ਼ਬਰ 2027 'ਚ ਲੋਕ ਬਦਲਾਅ ਵਾਲੀ 'ਆਪ' ਸਰਕਾਰ ਨੂੰ ਮੂੰਹ ਨਹੀਂ ਲਗਾਉਣਗੇ-ਬਹੋੜੂ <br/>
Ad Position 24