08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਭੁੱਖ ਹੜਤਾਲ 'ਚ ਸ਼ਾਮਿਲ ਹੋਏ ਬਾਰਡਰ ਜ਼ੋਨ ਅੰਮਿ੍ਤਸਰ ਦੇ ਮੁਲਾਜ਼ਮ <br/>

Ad Position 21
No active advertisement
ਅਜੀਤ ਡੈਸਕ 04-01-2026

ਅੰਮਿ੍ਤਸਰ, 3 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੀ. ਐੱਸ. ਈ. ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਦਿੱਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਅਤੇ ਟੈਕਨੀਕਲ ਸਰਵਿਸ ਯੂਨੀਅਨ ਰਜਿ ਨੰਬਰ 49 ਦੇ ਫੈਸਲੇ ਅਨੁਸਾਰ ਕੇਂਦਰ ਤੇ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਤੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਬਿਜਲੀ ਨਿਗਮ ਦੇ ਮੁੱਖ ਦਫਤਰ ਪਟਿਆਲਾ ਸਾਹਮਣੇ ਲੜੀਵਾਰ ਭੁੱਖ ਹੜਤਾਲ ਦੇ ਅੱਜ ਤੀਜੇ ਦਿਨ ਬਾਰਡਰ ਜ਼ੋਨ ਅੰਮਿ੍ਤਸਰ ਦੇ ਆਗੂ ਰਾਜਪਾਲ ਸਿੰਘ ਪ੍ਰਧਾਨ, ਲਖਵੰਤ ਸਿੰਘ ਦਿਓਲ ਸੂਬਾ ਸਕੱਤਰ ਸਮੇਤ 11 ਸਾਥੀ ਭੁੱਖ ਹੜਤਾਲ 'ਤੇ ਬੈਠੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰਡਰ ਜ਼ੋਨ ਸਕੱਤਰ ਕਵਲਜੀਤ ਸਿੰਘ ਬੱਲ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਹੀਂ ਮੰਨਦੀ ਤਾਂ ਇਹ ਭੁੱਖ ਹੜਤਾਲ ਲਗਾਤਾਰ ਜਾਰੀ ਰਹੇਗੀ ਅਤੇ 21 ਜਨਵਰੀ ਨੂੰ ਸੂਬਾ ਪੱਧਰ 'ਤੇ ਮੁੱਖ ਦਫਤਰ ਪਟਿਆਲਾ ਵਿਖੇ ਬੇਮਿਸਾਲ ਧਰਨਾ ਦਿੱਤਾ ਜਾਵੇਗਾ ਅਤੇ ਹੋਰ ਵੀ ਤਿੱਖੇ ਸੰਘਰਸ਼ ਪ੍ਰੋਗਰਾਮ ਉਲੀਕੇ ਜਾਣਗੇ |ਇਸ ਮੌਕੇ ਕੁਲਵਿੰਦਰ ਸਿੰਘ ਢਿੱਲੋਂ ਸੂਬਾ ਜਨਰਲ ਸਕੱਤਰ, ਹਰਪਾਲ ਸਿੰਘ ਸੂਬਾ ਪ੍ਰਧਾਨ, ਬਲਦੇਵ ਸਿੰਘ ਮੰਡਾਲੀ ਪ੍ਰਧਾਨ, ਜਸਮੀਤ ਸਿੰਘ ਪ੍ਰਧਾਨ ਸਬ ਸਰਕਲ ਅੰਮਿ੍ਤਸਰ, ਕਮਲਜੀਤ ਸਿੰਘ ਸਰਕਲ ਮੀਤ ਪ੍ਰਧਾਨ, ਮਨਜਿੰਦਰ ਸਿੰਘ ਡਵੀਜ਼ਨ ਪ੍ਰਧਾਨ, ਕਰਮ ਸਿੰਘ ਪੱਟੀ, ਸਤਿੰਦਰਪਾਲ ਸਿੰਘ ਕੈਰੋਂ, ਟਿੰਕੂ ਰਾਏ ਆਦਿ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਸੰਸਦ ਹਮਲੇ ਦੌਰਾਨ ਸਰਹੱਦ 'ਤੇ ਸ਼ਹੀਦ ਹੋਏ ਫੌਜੀ ਤੇ ਸਥਾਨਕ ਲੋਕਾਂ ਦੀ ਯਾਦ 'ਚ ਸਮਾਗਮ ਭਲਕੇ <br/> ਅਗਲੀ ਖ਼ਬਰ ਸੋਹੀਆ ਚੌਕੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ <br/>
Ad Position 24