ਨਸ਼ਾ ਕਰਦੇ ਹੋਏ ਵਿਅਕਤੀ ਦੀ ਵੀਡਿਓ ਵਾਇਰਲ
ਅਜੀਤ ਡੈਸਕ
04-01-2026
ਅੰਮਿ੍ਤਸਰ, 3 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਥਾਣਾ ਮਕਬੂਲਪੁਰਾ ਦੇ ਇਲਾਕੇ 'ਚ ਨਸ਼ਾ ਕਰਦੇ ਹੋਏ ਇਕ ਵਿਅਕਤੀ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਪੂਰਬੀ ਅਨੁਭਵ ਜੈਨ ਨੇ ਦੱਸਿਆ ਕਿ ਇਕ ਵਿਅਕਤੀ ਦੀ ਨਸ਼ਾ ਕਰਦੇ ਹੋਏ ਦੀ ਵੀਡਿਓ ਵਾਇਰਲ ਹੋਈ ਸੀ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਸੰਬੰਧਿਤ ਵਿਅਕਤੀ ਜਿਸਦੀ ਪਹਿਚਾਣ ਰਵਿੰਦਰ ਸਿੰਘ ਉਰਫ ਰਵੀ ਵਾਸੀ ਮਕਬੂਲਪੁਰਾ ਅੰਮਿ੍ਤਸਰ ਵਜੋਂ ਹੋਈ ਹੈ, ਨੂੰ ਤੁਰੰਤ ਕਾਬੂ ਕਰਕੇ ਇਸ ਦੇ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਨਸ਼ਾ ਛੁਡਾਉ ਕੇਂਦਰ ਅੰਮਿ੍ਤਸਰ ਵਿਖੇ ਦਾਖਲ ਕਰਵਾਇਆ ਗਿਆ |