17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਰਾਜਾਸਾਂਸੀ ਦੀ ਆਬਾਦੀ ਅਨਮੋਲ ਕਾਲੋਨੀ 'ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਰਾਜਾਸਾਂਸੀ, 4 ਜਨਵਰੀ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਦੀ ਆਬਾਦੀ ਅਨਮੋਲ ਕਾਲੋਨੀ 'ਚ ਸਮਾਜ ਸੇਵਕ ਤੇ ਧਾਰਮਿਕ ਆਗੂ ਬਲਜਿੰਦਰ ਸਿੰਘ ਖਾਲਸਾ ਦੇ ਉੱਦਮ ਸਦਕਾ ਸੰਗਤ ਦੀ ਹਾਜ਼ਰੀ ਵਿਚ ਨਵੇਂ ਵਿਚ ਖੁਸ਼ੀਆਂ ਭਰੇ ਮੌਕੇ ਨੂੰ ਮੁੱਖ ਰੱਖਦਿਆਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਚਲਦੇ ਪ੍ਰਵਾਹ ਦੌਰਾਨ ਲਗਾਤਾਰ ਅੰਮਿ੍ਤ ਵੇਲੇ ਆਸਾ ਦੀ ਵਾਰ ਅਤੇ ਸੰਧਿਆ ਵੇਲੇ ਦੇ ਸੱਜੇ ਦੀਵਾਨਾ 'ਚ ਸ੍ਰੀ ਰਹਿਰਾਸੁ ਸਾਹਿਬ ਜੀ ਦੇ ਪਾਠ ਉਪਰੰਤ ਰਾਗੀ ਸਿੰਘਾਂ ਵਲੋਂ ਆਰਤੀ ਅਤੇ ਗੁਰਬਾਣੀ ਕੀਰਤਨ ਕੀਤਾ ਗਿਆ | ਭਾਈ ਸਿਮਰਜੀਤ ਸਿੰਘ ਤੇ ਭਾਈ ਰਾਜਵਿੰਦਰ ਸਿੰਘ ਦਮਦਮੀ ਟਕਸਾਲ ਵਲੋਂ ਕਥਾ-ਵਿਚਾਰਾਂ ਤੇ ਕੀਰਤਨ ਦੇ ਦੀਵਾਨ ਸਜਾਏ ਗਏ ਜਿਸ ਵਿਚ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ 'ਤੇ ਚਾਨਣਾ ਗਿਆ | ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਗੁਰਚਰਨ ਸਿੰਘ ਵਲੋਂ ਅਰਦਾਸ ਕੀਤੀ ਗਈ | ਖੁੱਲੇ ਪੰਡਾਲ 'ਚ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗੁਰਦੁਆਰਾ ਸੰਤਸਰ ਸਾਹਿਬ ਹਵਾਈ ਅੱਡਾ ਦੇ ਮੁੱਖ ਗ੍ਰੰਥੀ ਗਿਆਨੀ ਸ਼ਰਨਜੀਤ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਡੋਗਰ ਸਿਲਵਰਾ ਝੰਡੇਰ, ਸੰਤ ਬਾਬਾ ਹਰਭਜਨ ਸਿੰਘ ਗੁਰਦੁਆਰਾ ਬਾਬਾ ਜੀ ਦੀ ਕੁੱਲੀ ਹਰਸ਼ਾ ਛੀਨਾ, ਸੰਤ ਬਾਬਾ ਸਤਨਾਮ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲੇ, ਸੰਤ ਬਾਬਾ ਰਜਿੰਦਰਪਾਲ ਸਿੰਘ ਮਾਲੂਵਾਲ, ਭਾਈ ਰਾਜਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਕੀਰਤਨ, ਕਥਾ ਗੁਰਮਤਿ ਗੁਰਮਤਿ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾ ਗੁਰੂ ਜੱਸ ਗਾਇਨ ਕਰਦਿਆਂ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਕੇਵਲ ਤੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬਲਜਿੰਦਰ ਸਿੰਘ ਖਾਲਸਾ, ਬਲਵਿੰਦਰ ਸਿੰਘ ਸੂਬੇਦਾਰ, ਰਾਜਬੀਰ ਸਿੰਘ ਛੀਨਾ, ਦਿਲਪ੍ਰੀਤ ਸਿੰਘ ਛੀਨਾ, ਸਰਵਣਪੀਝਤ ਸਿੰਘ ਐੱਸ.ਪੀ., ਮਨਦੀਪ ਸਿੰਘ ਛੀਨਾ, ਡਾ. ਸੰਦੀਪ ਸਿੰਘ, ਹਰਦੀਪ ਸਿੰਘ, ਸ਼ਮਸ਼ੇਰ ਸਿੰਘ, ਨਵਰਾਜ ਸਿੰਘ ਖਾਲਸਾ, ਸਰਬਜੀਤ ਸਿੰਘ ਹਰਮਨ ਸਿੰਘ ਵਲੋਂ ਪੁੱਜੇ ਉਕਤ ਜਥਿਆਂ ਤੇ ਸੰਤਾਂ ਮਹਾਂਪੁਰਸ਼ਾਂ ਨੂੰ ਗੁਰੂ ਦੀ ਬਖਸ਼ਿਸ਼ ਸ੍ਰੀ ਸਾਹਿਬ ਤੇ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਟੇਜ ਸੈਕਟਰੀ ਦੀ ਭੂਮਿਕਾ ਭਾਈ ਰਾਜਵਿੰਦਰ ਸਿੰਘ ਮੀਤ ਗ੍ਰੰਥੀ ਗੁਰਦੁਆਰਾ ਸੰਤਸਰ ਸਾਹਿਬ ਵਲੋਂ ਨਿਭਾਈ ਗਈ | ਪੁੱਜੀਆਂ ਸੰਗਤਾਂ ਦਾ ਧੰਨਵਾਦ ਬਲਜਿੰਦਰ ਸਿੰਘ ਖਾਲਸਾ ਤੇ ਬਲਵਿੰਦਰ ਸਿੰਘ ਸੂਬੇਦਾਰ ਵਲੋਂ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ-ਪ੍ਰਭਬੀਰ ਸਿੰਘ ਬਰਾੜ <br/> ਅਗਲੀ ਖ਼ਬਰ ਕੈਮਿਸਟ ਭਾਈਚਾਰੇ ਨੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਨ ਦਾ ਕੀਤਾ ਸਵਾਗਤ <br/>
Ad Position 24