17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ-ਪ੍ਰਭਬੀਰ ਸਿੰਘ ਬਰਾੜ <br/>

Ad Position 21
No active advertisement
ਅਜੀਤ ਡੈਸਕ 05-01-2026
ਅੰਮਿ੍ਤਸਰ, 4 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਹਲਕਾ ਦੱਖਣੀ ਦੇ ਵਾਰਡ 47 'ਚ ਮੀਟਿੰਗ ਕੀਤੀ | ਇਸ ਮੌਕੇ ਕੌਂਸਲਰ ਵਰਪਾਲ ਸਿੰਘ ਬੱਬਰ, ਬਲਾਕ ਇੰਚਾਰਜ ਬਲਜੀਤ ਸਿੰਘ ਜੌੜਾ, ਪਾਰਟੀ ਦੇ ਹੋਰ ਅਹੁਦੇਦਾਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ | ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਵਾਰਡ 'ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਮੁੱਖ ਮੰਤਰੀ ਸਿਹਤ ਬੀਮਾ ਬਾਰੇ ਚਰਚਾ ਕੀਤੀ ਗਈ | ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ | ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ 'ਚ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਇਸ ਯੋਜਨਾ ਦਾ ਸਰਕਾਰੀ ਤੌਰ 'ਤੇ ਆਗਾਜ਼ ਕਰਨਗੇ | ਬਰਾੜ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵਲੋਂ ਚਲਾਈਆਂ ਸਿਹਤ ਯੋਜਨਾਵਾਂ 'ਚ ਕੇਵਲ 5 ਲੱਖ ਰੁਪਏ ਤੱਕ ਦੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦੇ ਹੋਏ ਇਸ ਸੀਮਾ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ | ਯੋਜਨਾ ਦਾ ਹੱਕ ਹਰ ਨਿਵਾਸੀ ਨੂੰ ਹੋਵੇਗਾ ਅਤੇ ਕਿਸੇ ਵੀ ਪਰਿਵਾਰ ਨੂੰ ਇਸਦੇ ਲਾਭ ਤੋਂ ਬਾਹਰ ਨਹੀਂ ਰੱਖਿਆ ਜਾਵੇਗਾ |
ਇਸ ਯੋਜਨਾ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਪ੍ਰਕਾਰ ਦੇ ਐਮਪੈਨਲ ਹਸਪਤਾਲਾਂ ਵਿਚ ਇਲਾਜ ਕਰਵਾਇਆ ਜਾ ਸਕੇਗਾ | ਬਰਾੜ ਨੇ ਕਿਹਾ ਕਿ ਇਹ ਯੋਜਨਾ ਸੂਬੇ ਲਈ ਸਿਹਤ ਖੇਤਰ ਵਿਚ ਇਕ ਕ੍ਰਾਂਤੀਕਾਰਕ ਕਦਮ ਸਾਬਤ ਹੋਵੇਗੀ, ਜਿਸ ਨਾਲ ਹਰ ਘਰ ਨੂੰ ਗੁਣਵੱਤਾ ਭਰਪੂਰ ਅਤੇ ਮੁਫ਼ਤ ਇਲਾਜ ਦੀ ਪੂਰੀ ਗਰੰਟੀ ਮਿਲੇਗੀ | ਇਸ ਮੌਕੇ ਬਲਜੀਤ ਸਿੰਘ ਮਸਾਓਾ, ਕੁਲਵੰਤ ਸਿੰਘ ਜੌੜਾ, ਪਰਗਟ ਸਿੰਘ, ਸੁਖਦੇਵ ਸਿੰਘ ਅਤੇ ਹੋਰ ਇਲਾਕਾ ਨਿਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਮਾਗਮ 8 ਨੂੰ ਪਿ੍ਥੀਪਾਲ ਸਿੰਘ 'ਅਠੌਲਾ' ਯਾਦਗਾਰੀ ਐਵਾਰਡ-2026, ਪਵੇਗ... ਅਗਲੀ ਖ਼ਬਰ ਰਾਜਾਸਾਂਸੀ ਦੀ ਆਬਾਦੀ ਅਨਮੋਲ ਕਾਲੋਨੀ 'ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/>
Ad Position 24