17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਨੈਸ਼ਨਲ ਸਿਟੀ ਹੋਮ ਵਿਖੇ ਕਰਵਾਏ ਧਾਰਮਿਕ ਸਮਾਗਮ

Ad Position 21
No active advertisement
ਗੁਰਦੁਆਰਾ ਸਰਕਾਰ ਪੱਤੀ ਤੋਂ ਨਗਰ ਕੀਰਤਨ ਦੀ ਆਰੰਭਤਾ ਮੌਕੇ ਪੰਜ ਪਿਆਰਿਆਂ ਨਾਲ ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ, ਸਵਿੰਦਰ ਸਿੰਘ ਕੋਟ ਖਾਲਸਾ, ਕੁਲਵੰਤ ਸਿੰਘ ਸਰਕਾਰੀਆ ਤੇ ਹੋਰ | ਅਜੀਤ ਤਸਵੀਰ <br/> ਨੈਸ਼ਨਲ ਸਿਟੀ ਹੋਮ ਦੀ ਪਾਰਕ ਗੁਲਮੋਹਰ ਵਿਖੇ ਕਰਵਾਏ ਧਾਰਮਿਕ ਸਮਾਗਮ ਮੌਕੇ ਕੀਰਤਨ ਕਰਦਾ ਹੋਇਆ ਭਾਈ ਕੁਲਦੀਪ ਸਿੰਘ ਦਾ ਜਥਾ | (ਸੱਜੇ) ਪਿੰਡ ਰਾਮਪੁਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰ ਪੰਜ ਪਿਆਰਿਆਂ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਗੁਰਪ੍ਰੀਤ ਸਿੰਘ ਗੋਰਾ, ਕਿਸਾਨ ਆਗੂ ਮੰਗਲ ਸਿੰਘ ਰਾਮਪੁਰਾ ਅਤੇ ਹੋਰ | ਤਸਵੀਰ : ਹਰਜੀਤ ਸਿੰਘ/ਗੁਰਦੀਪ 05-01-2026
ਅੰਮਿ੍ਤਸਰ, 4 ਜਨਵਰੀ (ਰੇਸ਼ਮ ਸਿੰਘ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਇਲਾਕਾ ਨਿਵਾਸੀ ਨੈਸ਼ਨਲ ਸਿਟੀ ਹੋਮ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ 'ਚ ਵੱਡੀ ਤਾਦਾਦ 'ਚ ਇਲਾਕਾ ਵਾਸੀਆਂ ਤੇ ਸੰਗਤਾਂ ਨੇ ਸ਼ਿਰਕਤ ਕੀਤੀ | ਗੁਲਮੋਹਰ ਪਾਰਕ ਨੈਸ਼ਨਲ ਸਿਟੀ ਹੋਮ ਵਿਖੇ ਮਨਾਏ ਗੁਰਪੁਰਬ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਦੀਵਾਨਾਂ 'ਚ 'ਚ ਰਾਗੀ ਜਥਿਆਂ ਨੇ ਗੁਰਬਾਣੀ ਦੇ ਸ਼ਬਦਾਂ ਦੀ ਛਹਿਬਰ ਲਗਾਈ | ਇਸ ਮੌਕੇ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਇੰਸ: ਸ਼ਮਸ਼ੇਰ ਸਿੰਘ ਢਿੱਲੋਂ, ਜੇ. ਪੀ. ਸਿੰਘ ਟੋਨੀ ਭਾਜੀ, ਰਿੰਕੂ ਸਿੰਘ, ਸ਼ਮਸ਼ੇਰ ਸਿੰਘ, ਮਿੰਟੂ ਜੌੜਾ, ਮਨਮੋਹਨ ਸਿੰਘ ਬੇਦੀ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਚੀਮਾ, ਨਿਰਮਲ ਸਿੰਘ, ਨਿਰਮਲ ਸਿੰਘ ਭਿੰਡਰ, ਕੰਵਲਜੀਤ ਸਿੰਘ, ਬਲਦੇਵ ਸਿੰਘ ਮਾਹਲ, ਤਾਜ਼ ਸਿੰਘ, ਆਨੰਫ ਰਾਜਪੂਤ ਸਰਪੰਚ ਰਾਣਾ, ਵਿਕਾਸ਼ ਖੰਨਾ ਆਦਿ ਹਾਜ਼ਰ ਸਨ |
ਰਾਮਪੁਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਮਾਨਾਂਵਾਲਾ, (ਗੁਰਦੀਪ ਸਿੰਘ ਨਾਗੀ)-ਪਿੰਡ ਰਾਮਪੁਰਾ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ | ਪਿੰਡ ਦੇ ਮੁੱਖ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਭੂਰੇ ਵਾਲਾ ਪਹੰੁਚਿਆ ਅਤੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਇਸ ਦੌਰਾਨ ਸਰਪੰਚ ਗੁਰਪ੍ਰੀਤ ਸਿੰਘ ਗੋਰਾ ਅਤੇ ਕਿਸਾਨ ਆਗੂ ਮੰਗਲ ਸਿੰਘ ਰਾਮਪੁਰਾ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗੁਰਨੇਕ ਸਿੰਘ, ਗੁਰਦੀਪ ਸਿੰਘ, ਹਰਮਨ ਸਿੰਘ, ਸਰਬਜੀਤ ਸਿੰਘ, ਮੇਜਰ ਸਿੰਘ, ਸਰਬਜੀਤ ਸਿੰਘ ਖਾਲਸਾ, ਕੁਲਵੰਤ ਸਿੰਘ, ਨਾਜਰ ਸਿੰਘ ਸ਼ਾਹ, ਰਣਜੀਤ ਸਿੰਘ ਬਿੱਟੂ, ਵਿੱਕੀ, ਕੇਵਲ ਸਿੰਘ, ਬਿੱਕਰ ਸਿੰਘ, ਗੁਰਸ਼ੇਰ ਸਿੰਘ, ਸੱਜਣ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
ਛੇਹਰਟਾ, (ਵਡਾਲੀ)-ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਤੋਂ ਮੁੱਖ ਸੇਵਾਦਾਰ ਜਥੇ: ਮੇਜਰ ਸਿੰਘ ਸਰਕਾਰੀਆ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਤੋ ਆਰੰਭ ਹੋ ਕੇ ਇੰਦਰਾ ਕਾਲੋਨੀ, ਗੁ: ਸ੍ਰੀ ਗੁਰੂ ਰਾਮਦਾਸ ਜੀ ਰਾਮਦਾਸ ਕਾਲੋਨੀ, ਗੁ: ਸਾਧ ਸੰਗਤ ਸਾਹਿਬ ਜੀ ਕੋਟ ਖਾਲਸਾ, ਗੁ: ਬੋਹੜੀ ਸਾਹਿਬ ਆਦਿ ਤੋਂ ਹੁੰਦਾ ਹੋਇਆ ਵੱਖ-ਵੱਖ ਇਲਾਕਿਆਂ ਵਿਚੋਂ ਹੋ ਕੇ ਦੇਰ ਸ਼ਾਮ ਗੁ: ਸਰਕਾਰ ਪੱਤੀ ਕੋਟ ਖਾਲਸਾ ਵਿਖੇ ਸਮਾਪਤ ਹੋਇਆ | ਮੁੱਖ ਸੇਵਾਦਾਰ ਜਥੇ: ਮੇਜਰ ਸਿੰਘ ਸਰਕਾਰੀਆ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ 'ਤੇ ਚੱਲ ਕੇ ਕਿਰਤ ਕਰਨ, ਨਾਮ ਜਪਣ, ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ, ਕੁਲਵੰਤ ਸਿੰਘ ਸਰਕਾਰੀਆ, ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ, ਮੰਗਲ ਸਿੰਘ ਸਰਕਾਰੀਆ, ਅਵਤਾਰ ਸਿੰਘ ਸਰਕਾਰੀਆ, ਬਲਵਿੰਦਰ ਸਿੰਘ ਸਰਕਾਰੀਆ, ਕਵਲਜੀਤ ਸਿੰਘ ਸਰਕਾਰੀਆ, ਗੁਰਦੇਵ ਸਿੰਘ ਝਲਕ, ਜਗਦੀਪ ਸਿੰਘ ਸਰਕਾਰੀਆ, ਸੁਖਦੇਵ ਸਿੰਘ ਕੱਕੜ, ਹਰਦੀਪ ਸਿੰਘ ਸਿੰਘ ਸਰਕਾਰੀਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਤੇ ਸੋਸ਼ਲ ਮੀਡੀਆ ਕਾਰਕੁਨਾਂ ਵਿਰੁੱਧ ਦਰਜ ਕੇਸ ਰੱਦ ਕੀਤੇ ਜਾਣ ਤੇ ਮੁਕੇਸ਼ ਮਲੌਦ ਨੂੰ ਬਿਨਾਂ ਸ਼ਰਤ ਰਿਹਾਅ... ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਮਾਗਮ 8 ਨੂੰ ਪਿ੍ਥੀਪਾਲ ਸਿੰਘ 'ਅਠੌਲਾ' ਯਾਦਗਾਰੀ ਐਵਾਰਡ-2026, ਪਵੇਗ...
Ad Position 24