ਸੁਲਤਾਨਵਿੰਡ, 5 ਜਨਵਰੀ (ਗੁਰਨਾਮ ਸਿੰਘ ਬੁੱਟਰ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਬਾਬਾ ਨਰੈਣ ਸਿੰਘ ਜੀ ਪੱਤੀ ਮਨਸੂਰ ਵਿਖੇ ਪੰਜ ਪਿਆਰਿਆਂ ਦੀ ਅਗਵਾਈ 'ਚ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਸੁਲਤਾਨਵਿੰਡ ਦੀਆਂ ਗਲੀਆਂ ਬਜ਼ਾਰਾਂ ਦੇ ਵੱਖ-ਵੱਖ ਪੜਾਵਾਂ 'ਤੇ ਫੁੱਲਾਂ ਦੀ ਵਰਖਾ ਤੇ ਲੰਗਰ ਵਰਤਾ ਕੇ ਸਵਾਗਤ ਕੀਤਾ ਗਿਆ | ਉਪਰੰਤ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਪਹੁੰਚਿਆ ਜਿੱਥੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਛਪਾਲ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ ਤੇ ਪ੍ਰਬੰਧਕਾਂ ਵਲੋਂ ਪੰਜਾਂ ਪਿਆਰਿਆਂ ਦਾ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਧਰਮਿੰਦਰ ਸਿੰਘ, ਰਵਿੰਦਰ ਸਿੰਘ ਕਲਰਕ, ਰਣਜੋਧ ਸਿੰਘ ਸਟੋਰ ਕੀਪਰ, ਹੈੱਡ ਗ੍ਰੰਥੀ ਵਿਜੇਪਾਲ ਸਿੰਘ, ਗ੍ਰੰਥੀ ਰਣਜੋਧ ਸਿੰਘ, ਮਲਕੀਤ ਸਿੰਘ, ਸੁਖਜਿੰਦਰ ਸਿੰਘ, ਤਰਸੇਮ ਸਿੰਘ, ਜਥੇਦਾਰ ਨਿਰਵੈਲ ਸਿੰਘ, ਬਾਊ ਰਾਜਪਾਲ ਸਿੰਘ, ਸੁਖਰਾਜ ਸਿੰਘ ਲਾਟੀ, ਜਸਬੀਰ ਸਿੰਘ ਮੰਗਾ, ਜਸਬੀਰ ਸਿੰਘ ਖਡੂਰੀਆ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |