21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸੀ. ਕੇ. ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ. ਐੱਸ. ਸੀ. ਨਰਸਿੰਗ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

Ad Position 21
No active advertisement
ਸਾਲਾਨਾ ਇਮਤਿਹਾਨਾਂ ਵਿਚ ਸ਼ਾਨਦਾਰ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਡਾ. ਆਤਮਜੀਤ ਸਿੰਘ ਬਸਰਾ, ਪਿ੍ੰਸੀਪਲ ਡਾ. ਯਸ਼ਪ੍ਰੀਤ ਕੌਰ ਤੇ ਹੋਰ | ਤਸਵੀਰ : ਨਿਰਮਲ ਸਟੁੂਡੀਓ <br/> 06-01-2026
ਅੰਮਿ੍ਤਸਰ, 5 ਜਨਵਰੀ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਸੀ. ਕੇ. ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਇਸ ਸਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਵਲੋਂ ਲਏ ਗਏ ਬੀ. ਐੱਸ. ਸੀ. ਨਰਸਿੰਗ ਦੇ ਸਾਲਾਨਾ ਇਮਤਿਹਾਨਾਂ ਵਿਚ ਸ਼ਾਨਦਾਰ ਮੱਲਾਂ ਮਾਰੀਆਂ ਹਨ | ਕਾਲਜ ਪਿ੍ੰਸੀਪਲ ਡਾ. ਯਸ਼ਪ੍ਰੀਤ ਕੌਰ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਸਮੈਸਟਰ ਦੇ 15 ਵਿਦਿਆਰਥੀ, ਤੀਸਰੇ ਸਮੈਸਟਰ ਦੇ 4, ਪੰਜਵੇਂ ਸਮੈਸਟਰ ਦਾ ਇਕ ਅਤੇ ਸਤਵੇਂ ਸਮੈਸਟਰ ਦੇ ਪੰਜ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਇਮਤਿਹਾਨਾਂ ਵਿਚ ਅਹਿਮ ਪੁਜੀਸ਼ਨਾ ਹਾਸਿਲ ਕਰਕੇ ਸੰਸਥਾ, ਕਾਲਜ, ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਮਾਣ ਵਧਾਇਆ ਹੈ | ਇਸ ਮੌਕੇ ਕਾਲਜ ਚੇਅਰਮੈਨ ਡਾ. ਆਤਮਜੀਤ ਸਿੰਘ ਬਸਰਾ ਨੇ ਅੱਵਲ ਆਏ ਵਿਦਿਆਰਥੀਆਂ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਹੋਰ ਵੀ ਉੱਚੀਆਂ ਉਡਾਨਾਂ ਲਈ ਅਸ਼ੀਰਵਾਦ ਦਿੱਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਕਾਲਜ ਅਕਾਦਮਿਕ ਖੇਤਰ ਵਿਚ ਵਧੀਆ ਪ੍ਰਦਰਸ਼ਨ ਕਰਨ ਦੇ ਨਾਲ ਅਨੁਸ਼ਾਸਨ, ਸੇਵਾ ਭਾਵਨਾ ਅਤੇ ਕੁਆਲਿਟੀ ਐਜ਼ੂਕੇਸ਼ਨ ਲਈ ਮਿਸਾਲ ਬਣ ਕੇ ਉਭਰ ਰਿਹਾ ਹੈ | ਵਿਦਿਆਰਥੀਆਂ ਦੀ ਵਧਦੀ ਦਿਲਚਸਪੀ ਨੂੰ ਦੇਖਦਿਆਂ ਇਸ ਸਾਲ ਬੀ. ਐੱਸ. ਸੀ. ਨਰਸਿੰਗ ਅਤੇ ਜੀ. ਐੱਨ. ਐੱਮ. ਕੋਰਸਾਂ ਦੀਆਂ ਸੀਟਾਂ ਵਿਚ ਵਾਧਾ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੂਰੀ ਯੋਜ਼ਨਾਬੰਦੀ ਨਾਲ ਪੇਸ਼ੇਵਰ ਸ਼ੂਟਰਾਂ ਨੇ ਕੀਤਾ ਸੀ ਵਲਟੋਹਾ ਦੇ ਸਰਪੰਚ ਦਾ ਕਤਲ ਅਗਲੀ ਖ਼ਬਰ ਅੰਮਿ੍ਤਸਰ ਕਾਰ ਬਾਜ਼ਾਰ ਐਸੋਸੀਏਸ਼ਨ ਅੰਮਿ੍ਤਸਰ ਦੀ ਸਾਲਾਨਾ ਮੀਟਿੰਗ <br/>
Ad Position 24