21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ 'ਚ ਸੀਤ ਲਹਿਰ ਨੇ ਛੇੜੀ ਕੰਬਣੀ

Ad Position 21
No active advertisement
ਠੰਢ ਤੋਂ ਬਚਣ ਲਈ ਅੱਗ ਸੇਕਦੇ ਹੋਏ ਲੋਕ | ਤਸਵੀਰਾਂ : ਹਰਜੀਤ ਸਿੰਘ <br/> 06-01-2026

ਅੰਮਿ੍ਤਸਰ, 5 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਭਾਰਤ ਇਸ ਵੇਲੇ ਪੂਰੀ ਤਰ੍ਹਾਂ ਨਾਲ ਠੰਢ ਦੀ ਚਪੇਟ 'ਚ ਹੈ | ਇਸਦੇ ਨਾਲ ਹੀ ਪੰਜਾਬ ਸੂਬੇ 'ਚ ਸੀਤ ਲਹਿਰ ਨੇ ਕੰਬਣੀ ਛੇੜੀ ਹੋਈ ਹੈ, ਜਿਸ ਨਾਲ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਦਿੱਖ ਰਿਹਾ ਹੈ | ਸੂਬੇ 'ਚ ਸੀਤ ਲਹਿਰ ਕਾਰਨ ਬਠਿੰਡਾ ਤੇ ਫਰੀਦਕੋਟ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ | ਇੱਥੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 15.5 ਤੇ 15.0 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਸੀ | ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ 'ਚ ਵੱਧ ਤੋਂ ਵੱਧ ਤਾਪਮਾਨ 17.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 18.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮਾਨਸਾ 'ਚ ਵੱਧ ਤੋਂ ਵੱਧ ਤਾਪਮਾਨ 18.0 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਪਟਿਆਲਾ 'ਚ ਵੱਧ ਤੋਂ ਵੱਧ ਤਾਪਮਾਨ 17.9 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 7.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਅੰਮਿ੍ਤਸਰ 'ਚ ਵੱਧ ਤੋਂ ਵੱਧ ਤਾਪਮਾਨ 14.6 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 16.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8.0 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ 'ਚ ਵੱਧ ਤੋਂ ਵੱਧ ਤਾਪਮਾਨ 15.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੀਤ ਲਹਿਰ 8 ਜਨਵਰੀ ਤੱਕ ਜਾਰੀ ਰਹੇਗੀ | ਇਸ ਸਮੇਂ ਦੌਰਾਨ ਪੰਜਾਬ 'ਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ | 6 ਤੋਂ 8 ਜਨਵਰੀ ਦੇ ਵਿਚਕਾਰ ਧੁੰਦ ਘੱਟ ਜਾਵੇਗੀ, ਪਰ ਇਸ ਸਮੇਂ ਦੌਰਾਨ ਰਾਤ ਦੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਆਵੇਗੀ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਤਿਆਰੀ <br/> ਅਗਲੀ ਖ਼ਬਰ ਅਨੀਤਾ ਸ਼ਰਮਾ ਨੇ ਬੀ. ਐੱਸ. ਐੱਫ. ਮੈਰਾਥਨ ਲਈ 10 ਲੱਖ ਦਾ ਯੋਗਦਾਨ ਪਾਇਆ <br/>
Ad Position 24