22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਜੰਡਿਆਲਾ ਗੁਰੂ 'ਚ ਸੁਨਿਆਰੇ ਦੀ ਦੁਕਾਨ 'ਤੇ ਅਣਪਛਾਤਿਆਂ ਵਲੋਂ ਫਾਇਰਿੰਗ <br/>

Ad Position 21
No active advertisement
ਅਜੀਤ ਡੈਸਕ 06-01-2026

ਜੰਡਿਆਲਾ ਗੁਰੂ, 5 ਜਨਵਰੀ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)- ਜੰਡਿਆਲਾ ਗੁਰੂ ਸ਼ਹਿਰ ਵਿਚ ਅੱਜ ਫਿਰ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਜੰਡਿਆਲਾ ਗੁਰੂ ਦੇ ਭਗਵਾਨ ਵਾਲਮੀਕ ਚੌਕ ਨੇੜੇ ਸੋਨੂੰ ਸੁਨਿਆਰੇ ਦੀ ਦੁਕਾਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਅੰਧਾ ਧੁੰਦ ਫਾਇਰਿੰਗ ਕੀਤੀ ਗਈ ਜਿਸ ਵਿਚ ਉਸ ਦਾ ਵਾਲ-ਵਾਲ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਅੱਜ ਦੁਪਹਿਰ ਬਾਅਦ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਉਂਦੇ ਹਨ ਇਨ੍ਹਾਂ ਵਿਚੋਂ ਇੱਕ ਨੇ ਹੁੱਡੀ ਪਾਈ ਹੋਈ ਸੀ ਅਤੇ ਇੱਕ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ ਤੇ ਸੋਨੂੰ ਸੁਨਿਆਰੇ ਦੀ ਦੁਕਾਨ ਦੇ ਸਾਹਮਣੇ ਆ ਕੇ ਬਾਹਰੋਂ ਹੀ ਉਸ 'ਤੇ ਅੰਧਾ ਧੁੰਦ ਫਾਇਰਿੰਗ ਕਰ ਦਿੰਦੇ ਜੋ ਕਿ ਦੁਕਾਨ ਦੇ ਮੋਟੇ ਸ਼ੀਸ਼ੇ ਨੂੰ ਚਕਨਾਚੂਰ ਕਰ ਦਿੰਦੇ ਹਨ ਪਰ ਅੰਦਰ ਬੈਠੇ ਸੁਨਿਆਰੇ ਦਾ ਕੰਮ ਕਰਦੇ ਦੁਕਾਨ ਮਾਲਕ ਸੋਨੂੰ ਦਾ ਵਾਲ ਵਾਲ ਬਚਾਅ ਹੋ ਗਿਆ ਤੇ ਫਾਇਰਿੰਗ ਕਰਨ ਵਾਲੇ ਵਿਅਕਤੀ ਅਰਾਮ ਨਾਲ ਫਾਇਰਿੰਗ ਕਰਕੇ ਚਲੇ ਗਏ | ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਨੇ ਸੋਨੂੰ ਸੁਨਿਆਰੇ ਦੀ ਦੁਕਾਨ 'ਤੇ ਪੰਜ ਫਾਇਰ ਕੀਤੇ | ਸੁਨਿਆਰੇ ਦੀ ਦੁਕਾਨ ਕਰਦੇ ਸੋਨੂੰ ਨੇ ਦੱਸਿਆ ਕਿ ਉਹ ਆਪਣੇ ਗਾਹਕ ਨਾਲ ਦੁਕਾਨ 'ਚ ਗੱਲ ਕਰ ਰਹੇ ਸਨ ਤਾਂ ਅਚਾਨਕ ਹੀ ਬਾਹਰੋਂ ਅੰਧਾਧੁੰਦ ਫਾਇਰਿੰਗ ਹੋਣੀ ਸ਼ੁਰੂ ਹੋ ਗਈ ਜਿਸ ਵਿਚ ਉਨ੍ਹਾਂ ਦਾ ਬਚਾਅ ਹੋ ਗਿਆ | ਉਸਨੇ ਦੱਸਿਆ ਕਿ ਉਹ ਛੋਟੇ ਦੁਕਾਨਦਾਰ ਹਨ ਤੇ ਉਨ੍ਹਾਂ ਕੋਲੋਂ ਕਿਸੇ ਨੇ ਫਿਰੌਤੀ ਨਹੀਂ ਮੰਗੀ ਤੇ ਨਾ ਹੀ ਕਿਸੇ ਦਾ ਫੋਨ ਆਇਆ ਸੀ | ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਆਏ ਤੇ ਸੋਨੂੰ ਜਿਊਲਰ ਦੀ ਦੁਕਾਨ 'ਤੇ ਗੋਲੀਆਂ ਚਲਾ ਕੇ ਚਲੇ ਗਏ ਤੇ ਇਸ ਸੰਬੰਧ ਵਿਚ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ | ਇਥੇ ਦੱਸਣਯੋਗ ਹੈ ਕਿ ਜੰਡਿਆਲਾ ਗੁਰੂ ਸ਼ਹਿਰ ਵਿਚ ਨਿਤ ਦਿਹਾੜੇ ਫਿਰੌਤੀਆਂ ਨਾ ਦੇਣ 'ਤੇ ਚੱਲਦੀਆਂ ਗੋਲੀਆਂ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਵੱਡੀ ਤਾਦਾਦ ਵਿਚ ਹੁੰਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਉਹ ਹਰ ਦਿਨ ਸਹਿਮ ਦੇ ਸਾਏ ਹੇਠ ਬਤੀਤ ਕਰ ਰਹੇ ਹਨ ਤੇ ਉਨ੍ਹਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਉਹ ਸ਼ਾਮ ਨੂੰ ਆਪਣੇ ਘਰੀ ਸੁੱਖੀ ਸਾਂਦੀ ਪੁੱਜਣਗੇ ਕਿ ਨਹੀਂ | ਲੋਕਾਂ ਦਾ ਕਹਿਣਾ ਹੈ ਕਿ ਵਾਰਦਾਤ ਕਰਨ ਵਾਲਿਆਂ ਨੂੰ ਪੁਲਿਸ ਪ੍ਰਸ਼ਾਸਨ ਦਾ ਉੱਕਾ ਵੀ ਡਰ ਨਹੀਂ ਹੈ ਤੇ ਅਪਰਾਧੀ ਆਰਾਮ ਨਾਲ ਆਉਂਦੇ ਹਨ ਤੇ ਵਾਰਦਾਤ ਨੂੰ ਅੰਜਾਮ ਦੇ ਕੇ ਚਲੇ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਤਿਆਰੀ <br/>
Ad Position 24