22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 06-01-2026

ਸੁਲਤਾਨਵਿੰਡ, 5 ਜਨਵਰੀ (ਗੁਰਨਾਮ ਸਿੰਘ ਬੁੱਟਰ)-ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦੇਂਦਿਆ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਏ.ਐੱਸ. ਆਈ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਅਵਤਾਰ ਸਿੰਘ, ਏ.ਐੱਸ. ਆਈ. ਸੁਖਰਾਜ ਸਿੰਘ ਅਤੇ ਸਿਪਾਹੀ ਦਲਜੀਤ ਸਿੰਘ ਸਮੇਤ ਪੁਲਿਸ ਵਲੋਂ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਿਖੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਾਲ ਨਾਲ ਪੁਲਿਸ ਵਲੋ ਕੀਤੀ ਜਾ ਰਹੀ ਚੈਕਿੰਗ ਦੌਰਾਨ ਇੱਕ ਨੌਜਵਾਨ ਜੋ ਸ਼ੱਕੀ ਹਾਲਤ ਵਿਚ ਪੈਦਲ ਤੁਰਿਆ ਆ ਰਿਹਾ ਸੀ ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਜਦੋਂ ਇਸ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 2 ਗ੍ਰਾਮ 10 ਮਿਲੀ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਇੰਦਰਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਗਲੀ ਨੰਬਰ 3 ਕੋਟ ਮਿੱਤ ਸਿੰਘ ਸੁਲਤਾਨਵਿੰਡ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਬਹਾਵਲਪੁਰ ਟਰੱਸਟ ਬਸੀ ਪਠਾਣਾਂ ਦੀ ਨਵੀਂ ਟੀਮ ਦਾ ਹੋਇਆ ਗਠਨ ਅਗਲੀ ਖ਼ਬਰ ਜੰਡਿਆਲਾ ਗੁਰੂ 'ਚ ਸੁਨਿਆਰੇ ਦੀ ਦੁਕਾਨ 'ਤੇ ਅਣਪਛਾਤਿਆਂ ਵਲੋਂ ਫਾਇਰਿੰਗ <br/>
Ad Position 24