ਜੈਂਤੀਪੁਰ, 6 ਜਨਵਰੀ (ਭੁਪਿੰਦਰ ਸਿੰਘ ਗਿੱਲ)-ਪਿੰਡ ਸਹਿਣੇਵਾਲੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਹਿਬ ਜੀ ਦੇ ਭਾਗ ਪੈਣ ਉਪਰੰਤ ਸਹਿਬ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮੇਜਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਸਰਪੰਚ ਦੇ ਪਤੀ ਅਰਬਿੰਦਰ ਸਿੰਘ ਰੰਧਾਵਾ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਰਵਾਨਾ ਹੋਇਆ |