ਚੇਤਨਪੁਰਾ, 6 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਪਿਛਲੇ ਸਮੇਂ ਵਿਚ ਧੰਨ-ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੇ ਜਨਮ ਅਸਥਾਨ ਪਹੂਵਿੰਡ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਜਗਦੇਵ ਕਲਾਂ ਦੇ ਵਸਨੀਕ ਭੁਪਿੰਦਰ ਸਿੰਘ ਭਿੰਦਾ ਜਗਦੇਵ ਕਲਾਂ ਵਲੋਂ 55 ਸਾਲ ਵਰਗ 21 ਕਿਲੋਮੀਟਰ ਦੌੜ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਨ 'ਤੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਭਿੰਦਾ ਜਗਦੇਵ ਕਲਾਂ ਦੇ ਗ੍ਰਹਿ ਵਿਖੇ ਉਚੇਚੇ ਤੌਰ 'ਤੇ ਪਹੁੰਚ ਕੇ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਭਿੰਦਾ ਜਗਦੇਵ ਕਲਾਂ ਨੂੰ ਨਗਦ ਰਾਸ਼ੀ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦੇ ਹੋਏ ਨਗਰ ਵਾਸੀਆਂ ਵਲੋਂ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਸਰਪੰਚ ਸ਼ੁਬੇਗ ਸਿੰਘ ਗਿੱਲ ਜਗਦੇਵ ਕਲਾਂ, ਖੁਸ਼ਪਾਲ ਸਿੰਘ ਧਾਲੀਵਾਲ, ਸਾਬਕਾ ਸਰਪੰਚ ਸਕੱਤਰ ਸਿੰਘ ਸੈਂਸਰਾ, ਸਰਪੰਚ ਹਰਪ੍ਰੀਤ ਸਿੰਘ ਸੈਂਸਰਾ ਖੁਰਦ ਆਦਿ ਹਾਜ਼ਰ ਸਨ |