29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੱਤਰਕਾਰਾਂ 'ਤੇ ਦਰਜ ਕੇਸਾਂ ਦੇ ਰੋਸ ਵਜੋਂ ਰਈਆ ਵਿਖੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ <br/>

Ad Position 21
No active advertisement
ਅਜੀਤ ਡੈਸਕ 07-01-2026
ਰਈਆ, 6 ਜਨਵਰੀ (ਸ਼ਰਨਬੀਰ ਸਿੰਘ ਕੰਗ)-ਪੱਤਰਕਾਰਾਂ, ਆਰ.ਟੀ.ਆਈ. ਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕ੍ਰਾਈਮ ਪੁਲੀਸ ਵਲੋਂ ਦਰਜ ਕੇਸ ਦੇ ਰੋਸ ਵਜੋਂ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੱਦੇ 'ਤੇ ਅੰਮਿ੍ਤਸਰ ਇਕਾਈ ਵਲੋਂ ਕਸਬਾ ਰਈਆ ਦੇ ਫੇਰੂਮਾਨ ਚੌਕ ਅਤੇ ਕਸਬਾ ਮਹਿਤਾ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਇਸ ਮੌਕੇ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ, ਅਕਾਲੀ ਦਲ ਵਾਰਿਸ ਪੰਜਾਬ, ਅਕਾਲੀ ਦਲ ਅੰਮਿ੍ਤਸਰ , ਬੀ.ਜੇ.ਪੀ, ਆਰ. ਐੱਮ. ਪੀ. ਆਈ., ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਡੀ.ਟੀ.ਐੱਫ, ਸੀ. ਪੀ. ਐੱਮ. ਅਤੇ ਹੋਰ ਜਥੇਬੰਦੀਆਂ ਵਲੋਂ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ | ਇਹ ਰੋਸ ਮਾਰਚ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਫੇਰੂਮਾਨ ਚੌਕ ਤੱਕ ਚਲਿਆ | ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਸੁਰਜਣ ਸਿੰਘ ਭਲਾਈਪੁਰ, ਡੀ. ਟੀ. ਐੱਫ਼. ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਆਰ.ਐੱਮ.ਪੀ. ਆਈ ਦੇ ਆਗੂ ਅਮਰੀਕ ਸਿੰਘ ਦਾਊਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ, ਬੀ. ਜੇ. ਪੀ. ਦੇ ਜ਼ਿਲ੍ਹਾ ਸਕੱਤਰ ਜਨਰਲ ਰਾਜੇਸ਼ ਟਾਂਗਰੀ, ਵਾਰਸ ਪੰਜਾਬ ਦੇ ਪ੍ਰਗਟ ਸਿੰਘ ਮੀਆਵਿੰਡ, ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਇੰਚਾਰਜ ਬਲਜੀਤ ਸਿੰਘ, ਪੰਜਾਬ ਫੀਲਡ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਹਰਜੀਪ੍ਰੀਤ ਸਿੰਘ ਕੰਗ, ਰਕੇਸ਼ ਕੁਮਾਰ ਪੀ. ਟੀ. ਸੀ. ਸਮੇਤ ਹਰੇਕ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਪ੍ਰੈੱਸ ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਅਤੇ ਪੱਤਰਕਾਰਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿਤਾ | ਪੁਤਲਾ ਫੂਕਣ ਉਪਰੰਤ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਚੇਅਰਪਰਸਨ ਅਤੇ ਸਕੱਤਰ ਦੇ ਨਾਂਅ 'ਤੇ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਰਾਹੀਂ ਭੇਜੇ ਇੱਕ ਰੋਸ ਪੱਤਰ ਰਾਹੀਂ ਬਠਿੰਡਾ ਜ਼ਿਲ੍ਹਾ ਯੂਨਿਟ ਦੇ ਪ੍ਰੈੱਸ ਸਕੱਤਰ ਸਾਥੀ ਮਨਦੀਪ ਸਿੰਘ ਮੱਕੜ, ਲੋਕ ਅਵਾਜ਼ ਟੀਵੀ ਦੇ ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਆਰ.ਟੀ.ਆਈ ਕਾਰਕੁਨਾਂ ਸਮੇਤ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕ੍ਰਾਈਮ ਪੁਲੀਸ ਵਲੋਂ ਦਰਜ ਕੀਤੇ ਕੇਸ ਵਿਰੁੱਧ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ ਇਸ ਕੇਸ ਨੂੰ ਫ਼ੌਰੀ ਖ਼ਾਰਜ ਕਰਨ | ਇਸ ਮੌਕੇ ਸ਼ਰਨਬੀਰ ਸਿੰਘ ਕੰਗ, ਰਣਜੀਤ ਸਿੰਘ ਸੰਧੂ, ਜੰਡਿਆਲਾ ਤੋਂ ਪਰਮਿੰਦਰ ਸਿੰਘ ਜੋਸਨ, ਮਹਿਤਾ ਚੌਕ ਤੋਂ ਜਗਦੀਸ਼ ਸਿੰਘ ਬਮਰਾਹ, ਸਤਨਾਮ ਸਿੰਘ ਜੱਜ, ਰਈਆ ਤੋਂ ਸੋਲਨ ਕੁਮਾਰ, ਬਿਆਸ ਤੋਂ ਗੁਰਦਰਸ਼ਨ ਸਿੰਘ ਪਿ੍ੰਸ, ਬਾਬਾ ਬਕਾਲਾ ਤੋਂ ਰਾਕੇਸ਼ ਕੁਮਾਰ ਆਪਣੇ ਸਾਥੀਆਂਂ ਦੀ ਟੀਮ ਨਾਲ ਪੁੱਜੇ ਹੋਏ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰ ਸੇਵਾਵਾਂ ਨਿਭਾਉਣ ਬਦਲੇ ਸ਼ਖ਼ਸੀਅਤਾਂ ਦਾ ਸਨਮਾਨ <br/> ਅਗਲੀ ਖ਼ਬਰ ਨਿਊ ਮੈਡੀਕਲ ਪ੍ਰੈਕਟਿਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਟਾਰੀ ਵਿਖੇ ਕੀਤੀ ਗਈ ਮੀਟਿੰਗ <br/>
Ad Position 24