ਬਾਬਾ ਬਕਾਲਾ ਸਾਹਿਬ, 6 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਵੱਖ-ਵੱਖ ਧਾਰਮਿਕ ਸਮਾਗਮਾਂ ਮੌਕੇ ਅਤੇ ਨਗਰ ਕੀਰਤਨ ਦੌਰਾਨ ਗੁਰੂ ਘਰ ਵਿਚ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਗੁੱਡਵਿੱਲ ਰੈਸਟੋਰੈਂਟ ਵਿਖੇ ਸਵਾਗਤ ਕਰਨ ਵਾਲੇ ਸੇਵਕ ਸ: ਪਰਮਿੰਦਰ ਸਿੰਘ, ਚੇਅਰਮੈਨ ਸ: ਸੁਖਵਿੰਦਰ ਸਿੰਘ ਗੋਲਡੀ ਅਤੇ ਹੋਰ ਸੇਵਕ- ਜਨਾਂ ਨੂੰ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਮੀਤ ਮੈਨੇਜਰ ਭਾਈ ਜਗਤਾਰ ਸਿੰਘ ਵਲੋਂ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਸੁਖਵਿੰਦਰ ਸਿੰਘ ਬੁਤਾਲਾ, ਦਵਿੰਦਰ ਸਿੰਘ ਭੱਟੀਵਾਲ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਬਲਜਿੰਦਰ ਸਿੰਘ ਭੁੱਲਰ, ਹਰਪ੍ਰੀਤ ਸਿੰਘ ਆਨੰਦ, ਲਖਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ |