ਚੌਕ ਮਹਿਤਾ, 6 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਪਿਛਲੇ ਦਿਨੀ ਸਮਾਜ ਸੇਵਕ ਬਾਬਾ ਸੁਖਵੰਤ ਸਿੰਘ ਚੰਨਣਕੇ ਦੀ ਪਤਨੀ ਬੀਬੀ ਹਰਜਿੰਦਰ ਕੌਰ ਸੁਆਸਾਂ ਦੀ ਪੂੰਜੀ ਨੂੰ ਪੂਰੇ ਕਰਦੇ ਹੋਏ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ ਵਿਚ ਬਾਬਾ ਸੁਖਵੰਤ ਸਿੰਘ ਚੰਨਣਕੇ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਦੁੱਖ ਸਾਂਝਾ ਕੀਤਾ ਤੇ ਵਾਹਿਗੁਰੂ ਦੇ ਚਰਨਾਂ 'ਚ ਅਰਦਾਸ ਬੇਨਤੀ ਕੀਤੀ ਕਿ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ | ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਗੋਲਡੀ, ਕਮਲਦੀਪ ਸਿੰਘ, ਸਾਬਕਾ ਸਰਪੰਚ ਸੰਦੀਪ ਸਿੰਘ ਉਦੋਕੇ, ਸਾਬਕਾ ਸਰਪੰਚ ਦਵਿੰਦਰ ਸਿੰਘ ਰੰਧਾਵਾ, ਸਾਬਕਾ ਸਰਪੰਚ ਮੇਜਰ ਸਿੰਘ ਸਹੋਤਾ, ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਕਲੇਰ, ਜਸਪਿੰਦਰ ਸਿੰਘ ਸੋਨੂੰ, ਆੜਤੀਆ ਕੈਪਟਨ ਸਿੰਘ ਚੌਕ ਮਹਿਤਾ, ਪ੍ਰਧਾਨ ਸੁਖਵਿੰਦਰ ਸਿੰਘ ਚੌਕ ਮਹਿਤਾ, ਰਾਜਦੀਪ ਸਿੰਘ ਮਲਕ ਨੰਗਲ, ਸਰਪੰਚ ਮੇਜਰ ਸਿੰਘ ਨਵੇਂ ਚੰਨਣਕੇ, ਜੈਲਦਾਰ ਹਰਿਦਿਆਲ ਸਿੰਘ, ਸੂਬੇਦਾਰ ਸਾਧਾ ਸਿੰਘ, ਬਾਬਾ ਕਸ਼ਮੀਰ ਸਿੰਘ ਨਵੇਂ ਚੰਨਣਕੇ, ਭਾਈ ਕੁਲਜੀਤ ਸਿੰਘ, ਗੁਰਚਰਨ ਸਿੰਘ ਨਾਥ ਦੀ ਖੂਹੀ, ਆਦਿ ਗਿਣਤੀ ਵਿਚ ਆਗੂਆਂ ਨੇ ਬਾਬਾ ਜੀ ਦੇ ਨਾਲ ਦੁੱਖ ਸਾਂਝਾ ਕੀਤਾ |