29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸਿਕੰਦਰ ਸਿੰਘ ਰੰਧਾਵਾ ਨੇ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਅਕਾਊਾਟੈਂਟ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 07-01-2026
ਅੰਮਿ੍ਤਸਰ, 6 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਰਕੀਟ ਕਮੇਟੀ ਅੰਮਿ੍ਤਸਰ ਦੇ ਅਕਾਊਾਟੈਂਟ ਵਜੋਂ ਸਿਕੰਦਰ ਸਿੰਘ ਰੰਧਾਵਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਰੰਧਾਵਾ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਉਹ ਅਪਣਾ ਕੰਮ ਪੂਰੀ ਤਨਦੇਹੀ ਤੇ ਮਿਹਨਤ ਨਾਲ ਕਰਨਗੇ ਅਤੇ ਦਫ਼ਤਰ 'ਚ ਕਰਮਚਾਰੀਆਂ ਅਤੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਨੇ ਬਤੌਰ ਅਕਾਊਾਟੈਂਟ ਪਦਉੱਨਤ ਹੋਣ 'ਤੇ ਜ਼ਿਲ੍ਹਾ ਮੰਡੀ ਅਫਸਰ ਰਮਨਦੀਪ ਸਿੰਘ ਥਿੰਦ, ਚੇਅਰਮੈਨ ਬਲਜੀਤ ਸਿੰਘ ਰਿੰਕੂ, ਸਕੱਤਰ ਮਾਰਕੀਟ ਕਮੇਟੀ ਅੰਮਿ੍ਤਸਰ ਅਮਨਦੀਪ ਸਿੰਘ ਸੰਧੂ ਦਾ ਧੰਨਵਾਦ ਕੀਤਾ | ਇਸ ਮੌਕੇ ਰਾਜਵਿੰਦਰ ਸਿੰਘ, ਜਸਪਾਲ ਸਿੰਘ ਨੇ ਸਿਕੰਦਰ ਸਿੰਘ ਰੰਧਾਵਾ ਨੂੰ ਮੁਬਾਰਕਬਾਦ ਦਿੰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਮੰਡੀ ਸੁਪਰਵਾਈਜ਼ਰ ਰਵੀ ਅਨਮੋਲ, ਜੈ ਪਾਲ, ਏਕਮਜੀਤ ਸਿੰਘ ਸੰਧੂ, ਅਜੇਦੀਪ ਸਿੰਘ ਭੋਮਾ, ਗਗਨਦੀਪ ਸਿੰਘ, ਰਾਜਬੀਰ ਸਿੰਘ, ਸੁਪਰਡੈਂਟ ਰਾਜ ਕੁਮਾਰ ਅਤੇ ਹਰਭਜਨ ਸਿੰਘ ਸੰਘੇੜਾ ਹਾਜ਼ਰ ਸਨ |
ਨਿਗਮ ਕਮਿਸ਼ਨਰ ਦੇ ਨਾਂਅ 'ਤੇ ਬਣਿਆ ਜਾਅਲੀ ਵੱਟਸਅੱਪ ਅਕਾਉਂਟ
ਅੰਮਿ੍ਤਸਰ, 6 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਦੀ ਤਸਵੀਰ ਲਗਾ ਕੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਵੱਟਸ ਅੱਪ ਬਣਾ ਕੇ ਸੁਨੇਹੇ ਭੇਜੇ ਜਾ ਰਹੇ ਹਨ | ਇਸ ਸਬੰਧ ਵਿਚ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸਾਰਿਆਂ ਨੂੰ ਅਗਾਹ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਨੰਬਰ 'ਤੇ ਕਿਸੇ ਸ਼ਰਾਰਤੀ ਅਨਸਰ ਵਲੋਂ ਵੱਟਸ ਅੱਪ ਅਕਾਉਂਟ ਬਣਾ ਲਿਆ ਹੈ ਜਿਸ ਰਾਹੀ ਭੇਜੇ ਗਏ ਸਾਰੇ ਸੁਨੇਹਿਆਂ ਨੂੰ ਨਜ਼ਰ ਅੰਦਾਜ਼ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਟਰੇਡ ਯੂਨੀਅਨਾਂ ਸੀਟੂ ਤੇ ਏਟਕ ਵਲੋਂ ਟਰੰਪ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਗੀਤਾਂਸ਼ ਕੀਆ ਅੰਮਿ੍ਤਸਰ ਵਿਖੇ ਵੱਡੀ, ਵਧੇਰੇ ਸ਼ਕਤੀਸ਼ਾਲੀ ਅਤੇ ਪ੍ਰਗਤੀਸ਼ੀਲ ਬਿਲਕੁਲ ਨਵੀਂ ਕੀਆ ਸੇਲਟੋਸ ਲਾਂਚ <br/>...
Ad Position 24