29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਅੰਧ ਵਿਦਿਆਲਿਆ ਵਿਖੇ ਬ੍ਰੇਲ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 07-01-2026
ਅੰਮਿ੍ਤਸਰ, 6 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਦੇ ਅੰਧ ਵਿਦਿਆਲਿਆ ਦੇ ਸਟਾਫ਼ ਵਿਦਿਆਰਥੀਆਂ ਅਤੇ ਪ੍ਰਬੰਧਨਕਾਂ ਵਲੋਂ ਬ੍ਰੇਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਬ੍ਰੇਲ ਲਿਪੀ ਦੇ ਫਰਾਂਸੀਸੀ ਖੋਜੀ ਲੂਈਸ ਬ੍ਰੇਲ ਦੀ ਤਸਵੀਰ 'ਤੇ ਫੁੱਲਮਾਲਾ ਚੜ੍ਹਾ ਕੇ ਕੀਤੀ ਗਈ | ਇਸ ਪੋ੍ਰਗਰਾਮ 'ਚ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨੇ ਨੇਤਰਹੀਣਾਂ ਲਈ ਸਿੱਖਿਆ ਅਤੇ ਸਹਾਇਤਾ ਪੁਨਰਵਾਸ ਪ੍ਰਦਾਨ ਕਰਨ ਲਈ ਸਕੂਲ ਦੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਤਰਨ ਤਾਰਨ ਜ਼ਿਲ੍ਹੇ 'ਚ ਨੇਤਰਹੀਣ ਵਿਦਿਆਰਥੀਆਂ ਦੀ ਸਿੱਖਿਆ ਅਤੇ ਦੇਖਭਾਲ ਨੂੰ ਅੱਗੇ ਵਧਾਉਣ ਲਈ ਸਕੂਲ ਨਾਲ ਕੰਮ ਕਰਨ ਦੀ ਇੱਛਾ ਵੀ ਪ੍ਰਗਟ ਕੀਤੀ | ਇਸ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਅਸ਼ੋਕ ਸੇਠੀ ਅਤੇ ਸਕੱਤਰ ਅਰੁਣ ਕਪੂਰ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਦੱਸਿਆ ਕਿ ਬ੍ਰੇਲ ਇਕ ਛੇ-ਬਿੰਦੀਆਂ ਵਾਲੀ ਪ੍ਰਣਾਲੀ ਹੈ, ਜੋ ਨੇਤਰਹੀਣ ਲੋਕਾਂ ਨੂੰ ਕਿਸੇ ਵੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਸਮਝਣ ਦੀ ਆਗਿਆ ਦਿੰਦੀ ਹੈ | ਪੋ੍ਰਗਰਾਮ 'ਚ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਲੂਈਸ ਬ੍ਰੇਲ ਦੇ ਜੀਵਨ ਅਤੇ ਯੋਗਦਾਨ ਨੂੰ ਉਜਾਗਰ ਕਰਦਾ ਇਕ ਸੁੰਦਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਪੋ੍ਰਗਰਾਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਫੌਜ ਦੇ ਲੈਫਟੀਨੈਂਟ ਕਰਨਲ ਗਣੇਸ਼ ਮਹਿਰਾ ਦੀ ਯੂਨਿਟ ਵਲੋਂ ਵਿਦਿਆਰਥੀਆਂ ਨੂੰ ਮਠਿਆਈਆਂ ਅਤੇ ਤੋਹਫ਼ੇ ਭੇਟ ਕੀਤੇ ਗਏ | ਇਸ ਮੌਕੇ ਸਕੂਲ ਦੇ ਕਾਰਜਕਾਰੀ ਅਧਿਕਾਰੀ ਰੋਟੇਰੀਅਨ ਇਨਰਵੀਲ ਮੈਂਬਰ ਗਣੇਸ਼ ਦਾਸ ਚੱਢਾ, ਰੋਟਰੀ ਸੈਂਟਰ ਦੇ ਸਟਾਫ਼ ਅਤੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤ੍ਰੈ-ਸ਼ਤਾਬਦੀ ਕਾਲਜ ਵਿਖੇ ਐੱਨ. ਐੱਸ. ਐੱਸ. ਕੈਂਪ 'ਚ ਭਾਸ਼ਨ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਆਵਾਜਾਈ ਜਾਮ ਤੋਂ ਰੋਕਣ ਲਈ ਆਟੋ ਰਿਕਸ਼ਾ ਤੇ ਈ-ਰਿਕਸ਼ਾ ਯੂਨੀਅਨ ਨਾਲ ਮੀਟਿੰਗ-ਏ. ਡੀ. ਸੀ.ਪੀ. <br/>
Ad Position 24