ਅੰਮਿ੍ਤਸਰ, 6 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰ: ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਨ. ਐੱਸ. ਐੱਸ. ਯੂਨਿਟ ਵਲੋਂ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ 'ਚ ਕੋਆਰਡੀਨੇਟਰ ਡਾ. ਰਨਦੀਪ ਕੌਰ ਦੀ ਅਗਵਾਈ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਕੈਂਪ 'ਚ 'ਵਿਦਿਆਰਥੀ ਜੀਵਨ 'ਚ ਅਨੁਸ਼ਾਸਨ ਦੀ ਮਹੱਤਤਾ' ਵਿਸ਼ੇ 'ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਅਨੁਸ਼ਾਸਨ ਨੂੰ ਜੀਵਨ ਦੀ ਕਾਮਯਾਬੀ ਦੀ ਕੁੰਜੀ ਦੱਸਦਿਆਂ ਆਪਣੇ ਵਿਚਾਰ ਪੇਸ਼ ਕੀਤੇ | ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਤੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਨਸ਼ਾ ਵਿਰੋਧੀ ਪੋਸਟਰਾਂ ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਰੈਲੀ ਵੀ ਕੱਢੀ ਤੇ ਪ੍ਰਣ ਕੀਤਾ ਕਿ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਸੂਚਿਤ ਕਰਨਗੇ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨ ਜਲਿ੍ਹਆਂਵਾਲਾ ਬਾਗ ਵਿਖੇ ਲਿਜਾਇਆ ਗਿਆ | ਕੈਂਪ ਦੇ ਆਖ਼ਰੀ ਦਿਨ ਕਾਲਜ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਕੈਂਪ ਦੀ ਸਮਾਪਤੀ ਸਮੇਂ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ 'ਚ ਲੋਕ ਗੀਤ ਅਤੇ ਸਕਿੱਟ ਪੇਸ਼ ਕਰਕੇ ਸਰੋਤਿਆਂ ਦਾ ਮਨ ਮੋਹ ਲਿਆ | ਐੱਨ. ਐੱਸ. ਐੱਸ. ਵਲੰਟੀਅਰ ਨੇ ਪੂਰੇ ਕੈਂਪ 'ਚ ਕਰਵਾਈਆਂ ਗਈਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ | ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਰੁ-ਬ-ਰੂ ਹੁੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਜ਼ਿੰਦਗੀ 'ਚ ਅਨੁਸ਼ਾਸਨ ਨੂੰ ਪਹਿਲ ਦੇਣੀ ਚਾਹੀਦੀ ਹੈ ਤੇ ਸਮਾਜ 'ਚ ਚੱਲ ਰਹੀਆਂ ਨਸ਼ੇ ਅਤੇ ਦਾਜ ਵਰਗੀਆਂ ਕੁਰੀਤੀਆਂ ਨੂੰ ਰੋਕਣ 'ਚ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਆਪਣੇ ਘਰਾਂ 'ਚ ਅਤੇ ਨੇੜਲੇ ਇਲਾਕਿਆਂ 'ਚ ਵਾਤਾਵਰਣ ਸਾਫ਼ ਸੁਥਰਾ ਰੱਖਣ ਲਈ ਬੂਟੇ ਲਗਾਉਣੇ ਚਾਹੀਦੇ ਹਨ | ਪਿ੍ੰਸੀਪਲ ਨੇ ਡਾ. ਰਨਦੀਪ ਕੌਰ ਸਮੇਤ ਉਨ੍ਹਾਂ ਦੇ ਸਹਿਯੋਗੀ ਸਟਾਫ ਪ੍ਰੋ: ਜਗਤੇਸ਼ਵਰ ਸਿੰਘ, ਪ੍ਰੋ: ਅਮਨਦੀਪ ਕੌਰ, ਪ੍ਰੋ: ਪਵਨਦੀਪ ਕੌਰ, ਪ੍ਰੋ: ਹਰਿੰਦਰਪਾਲ ਸਿੰਘ ਅਤੇ ਪ੍ਰੋ: ਗੁਰਹੰਸ ਸਿੰਘ ਦਾ ਧੰਨਵਾਦ ਕੀਤਾ | ਆਖਿਰ 'ਚ ਕਾਲਜ ਪਿ੍ੰਸੀਪਲ ਅਤੇ ਸਟਾਫ ਵਲੋਂ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਕੈਂਪ 'ਚ ਸ਼ਾਮਿਲ ਸਮੂਹ