29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਤਾਲਮੇਲ ਕਮੇਟੀ ਪੈਰਾਮੈਡੀਕਲ ਸਟਾਫ਼ ਦਾ ਕਲੰਡਰ ਜਾਰੀ <br/>

Ad Position 21
No active advertisement
ਅਜੀਤ ਡੈਸਕ 07-01-2026
ਅੰਮਿ੍ਤਸਰ, 6 ਜਨਵਰੀ (ਰੇਸ਼ਮ ਸਿੰਘ)-ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਗੁਰੂ ਨਾਨਕ ਦੇਵ ਹਸਪਤਾਲ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਧਾਨ ਨਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਵਲੋਂ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਸਾਲ-2026 ਦਾ ਕੈਲੰਡਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਬੀਤੇ ਸਾਲ 'ਚ ਕਰਮਚਾਰੀਆਂ ਨੂੰ ਇਕ ਵੀ ਡੀ.ਏ. ਦੀ ਕਿਸ਼ਤ ਜਾਰੀ ਨਹੀਂ ਕੀਤੀ ਅਤੇ ਨਾ ਹੀ ਕੱਚੇ ਮੁਲਾਜ਼ਮ ਪੱਕੇ ਕੀਤੇ ਗਏ ਹਨ ਅਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਗਈ ਹੈ ਅਤੇ ਨਾ ਹੀ ਪੇ ਕਮਿਸ਼ਨ ਦਾ ਬਕਾਇਆ ਕਿਸੇ ਕਰਮਚਾਰੀਆਂ ਨੂੰ ਦਿੱਤਾ ਗਿਆ ਹੈ ਜਿਸ ਕਾਰਨ ਮੁਲਾਜ਼ਮਾਂ 'ਚ ਕਾਫੀ ਰੋਸ ਹੈ | ਇਸ ਮੌਕੇ ਜਤਿਨ ਸ਼ਰਮਾ, ਮਨਦੀਪ ਸਿੰਘ, ਅੰਮਿ੍ਤਪਾਲ ਸਿੰਘ, ਵਰਿੰਦਰ, ਗੁਰਿੰਦਰ ਲਾਲੀ, ਤਰਸੇਮ, ਅਮਰਜੀਤ, ਸ਼ਮਸ਼ੇਰ, ਜਗਰੂਪ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂ. ਕੇ. ਮਈ ਇੰਨਟੇਕ ਵਿਦਿਆਰਥੀਆਂ ਤੋਂ ਵੀਜ਼ਾ ਲੱਗਣ ਤੋਂ ਬਾਅਦ ਵਸੂਲੀ ਜਾਵੇਗੀ ਫੀਸ-ਸਿੱਧੂ ਪੰਜਾਬ ਇੰਮੀਗ੍ਰੇਸ਼ਨ ਵ... ਅਗਲੀ ਖ਼ਬਰ ਆਲ ਇੰਡੀਆ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਅੰਮਿ੍ਤਸਰ ਵਿਖੇ ਸਮਾਪਤ <br/>
Ad Position 24