ਅਜਨਾਲਾ, 6 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪੈਨਸ਼ਨਰਜ ਯੂਨੀਅਨ ਤਹਿਸੀਲ ਅਜਨਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਬੱਲ, ਜਨਰਲ ਸਕੱਤਰ ਪਰਮਜੀਤ ਸਿੰਘ ਨਿੱਝਰ ਅਤੇ ਰਾਣਾ ਪ੍ਰਤਾਪ ਸਿੰਘ ਦਿਆਲਪੁਰਾ ਦੀ ਸਾਂਝੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਅਜਨਾਲਾ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ ਖੁੱਲ੍ਹ ਕੇ ਵਿਚਾਰਾਂ ਕੀਤੀਆਂ | ਉਪਰੰਤ ਪ੍ਰਧਾਨ ਕੁਲਦੀਪ ਸਿੰਘ ਬੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਬਿਲਕੁਲ ਡਾਵਾਂਡੋਲ ਹੋ ਚੁੱਕੀ ਹੈ ਤੇ ਸਰਕਾਰ ਮੁਲਾਜ਼ਮਾਂ ਦੀਆਂ ਪੰਜ ਡੀ. ਏ. ਦੀਆਂ ਕਿਸ਼ਤਾਂ ਵੀ ਦੱਬ ਕੇ ਬੈਠੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਦੇ ਮਾਮਲੇ ਵਿਚ ਕੇਂਦਰ ਨਾਲੋਂ ਡੀ-ਲਿੰਕ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਜਿਸ ਨੂੰ ਪੰਜਾਬ ਦੇ ਸਮੂਹ ਕਰਮਚਾਰੀ ਅਤੇ ਪੈਨਸ਼ਨਰਜ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਪ੍ਰਧਾਨ ਕੁਲਦੀਪ ਸਿੰਘ ਬੱਲ ਨੇ ਆਪ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਾ ਕਿਹਾ ਕਿ ਜੇਕਰ ਇਹ ਲੋਕ ਸਰਕਾਰ ਬਣਾ ਸਕਦੇ ਹਨ ਤਾਂ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਕਰਵਾਉਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਹੋਰਨਾਂ ਮੰਗਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਪੈਨਸ਼ਨਰ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜਨ ਤੋਂ ਵੀ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਕੁਲਵੰਤ ਸਿੰਘ ਘੁਕੇਵਾਲੀ ਜ਼ਿਲ੍ਹਾ ਜਨਰਲ ਸਕੱਤਰ, ਬਲਰਾਜ ਸਿੰਘ ਭੰਗੂ ਜ਼ਿਲ੍ਹਾ ਪ੍ਰਧਾਨ, ਬਲੌਰ ਸਿੰਘ ਵਿਰਕ, ਹਰਜੀਤ ਸਿੰਘ ਉੱਪਲ, ਰਣਜੀਤ ਸਿੰਘ ਅਜਨਾਲਾ, ਸੋਮਨਾਥ, ਦੇਸ ਰਾਜ, ਤੀਰਥ ਸਿੰਘ ਕਾਨੂੰਨਗੋ, ਰਣਜੀਤ ਸਿੰਘ, ਮਾਲੀ ਰਾਮ ਧਣੀ, ਬਲਵਿੰਦਰ ਸਿੰਘ ਕਾਨੂੰਨਗੋ, ਤਰਸੇਮ ਸਿੰਘ, ਪਾਰਸ ਨਾਥ, ਰਜਿੰਦਰ ਸਿੰਘ, ਕੁਲਦੀਪ ਸਿੰਘ ਲੱਖੂਵਾਲ, ਸਵਿੰਦਰ ਕੌਰ ਅਜਨਾਲਾ, ਅਮਰੀਕ ਸਿੰਘ, ਦਰਸ਼ਨ ਲਾਲ ਭੱਖਾ, ਰਾਮ ਖਿਲਾਵਣ, ਸੁਖਦੇਵ ਸਿੰਘ, ਬੀਬੀ ਸ਼ਿੰਦਰ ਰੋਖੇ ਅਤੇ ਰਣਧੀਰ ਸਿੰਘ ਧਾਰੀਵਾਲ ਆਦਿ ਹਾਜ਼ਰ ਸਨ |
ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਅਜਨਾਲਾ ਵਿਖੇ ਹੋਈ ਅਹਿਮ ਮੀਟਿੰਗ
ਪੰਜਾਬ ਪੈਨਸ਼ਨਰਜ ਯੂਨੀਅਨ ਤਹਿਸੀਲ ਅਜਨਾਲਾ ਦੀ ਮੀਟਿੰਗ ਉਪਰੰਤ ਪ੍ਰਧਾਨ ਕੁਲਦੀਪ ਸਿੰਘ ਬੱਲ | ਨਾਲ ਪਰਮਜੀਤ ਸਿੰਘ ਨਿੱਝਰ, ਰਾਣਾ ਪ੍ਰਤਾਪ ਸਿੰਘ ਦਿਆਲਪੁਰਾ, ਰਣਜੀਤ ਸਿੰਘ ਅਜਨਾਲਾ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ<br/>
07-01-2026