29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡੀ. ਐਸ. ਪੀ. ਕਮਲਮੀਤ ਸਿੰਘ ਨੇ ਮਜੀਠਾ ਸਬ-ਡਵੀਜ਼ਨ ਦਾ ਚਾਰਜ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 07-01-2026

ਮਜੀਠਾ, 6 ਜਨਵਰੀ (ਜਗਤਾਰ ਸਿੰਘ ਸਹਿਮੀ)-ਨਵ ਨਿਯੁਕਤ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐੱਸਪੀ) ਸਬ ਡਿਵੀਜ਼ਨ ਮਜੀਠਾ ਕਮਲਮੀਤ ਸਿੰਘ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲਦਿਆਂ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ ਦੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ | ਚਾਰਜ ਸੰਭਾਲ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਕਮਲਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਨੀਤੀ ਅਨੁਸਾਰ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਪੁਲਿਸ ਦਾ ਸਹਿਯੋਗ ਕਰਨ | ਡੀਐਸਪੀ ਨੇ ਅੱਗੇ ਕਿਹਾ ਕਿ ਮਜੀਠਾ ਸਬ ਡਿਵੀਜ਼ਨ ਵਿਚ ਟਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਨੇ ਅÏਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਵਚਨਬੱਧਤਾ ਦੁਹਰਾਈ | ਇਸ ਮੌਕੇ ਰੀਡਰ ਤਰਲੋਕ ਸਿੰਘ, ਹੋਰ ਪੁਲਿਸ ਮੁਲਾਜ਼ਮ ਅਤੇ ਸਥਾਨਕ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕ ਭਲਾਈ ਮੰਚ ਪੰਜਾਬ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਅਜਨਾਲਾ ਵਿਖੇ ਹੋਈ ਅਹਿਮ ਮੀਟਿੰਗ
Ad Position 24