29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ-ਗੁਰਪ੍ਰਤਾਪ ਸਿੰਘ ਸੰਧੂ <br/>

Ad Position 21
No active advertisement
ਅਜੀਤ ਡੈਸਕ 07-01-2026
ਅੰਮਿ੍ਤਸਰ, 6 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਦੇ ਲੋਕ ਸਭਾ ਇੰਚਾਰਜ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ | ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ 'ਚ ਸ਼ਾਮਿਲ ਕੀਤਾ ਗਿਆ ਹੈ | ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਇਸ ਯੋਜਨਾ ਦਾ ਸਰਕਾਰੀ ਤੌਰ 'ਤੇ ਆਗਾਜ਼ ਕਰਨਗੇ | ਉਨ੍ਹਾਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵਲੋਂ ਚਲਾਈਆਂ ਸਿਹਤ ਯੋਜਨਾਵਾਂ 'ਚ ਕੇਵਲ 5 ਲੱਖ ਰੁਪਏ ਤੱਕ ਦੀ ਕਵਰੇਜ਼ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਇਸ ਸੀਮਾ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਯੋਜਨਾ ਦਾ ਹੱਕ ਹਰ ਨਿਵਾਸੀ ਨੂੰ ਹੋਵੇਗਾ ਅਤੇ ਕਿਸੇ ਵੀ ਪਰਿਵਾਰ ਨੂੰ ਇਸਦੇ ਲਾਭ ਤੋਂ ਬਾਹਰ ਨਹੀਂ ਰੱਖਿਆ ਜਾਵੇਗਾ | ਇਸ ਯੋਜਨਾ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਪ੍ਰਕਾਰ ਦੇ ਐਮਪੈਨਲ ਹਸਪਤਾਲਾਂ ਵਿਚ ਇਲਾਜ ਕਰਵਾਇਆ ਜਾ ਸਕੇਗਾ | ਸੰਧੂ ਨੇ ਕਿਹਾ ਕਿ ਇਹ ਯੋਜਨਾ ਸੂਬੇ ਲਈ ਸਿਹਤ ਖੇਤਰ 'ਚ ਇਕ ਕ੍ਰਾਂਤੀਕਾਰਕ ਕਦਮ ਸਾਬਤ ਹੋਵੇਗੀ, ਜਿਸ ਨਾਲ ਹਰ ਘਰ ਨੂੰ ਗੁਣਵੱਤਾ ਭਰਪੂਰ ਅਤੇ ਮੁਫ਼ਤ ਇਲਾਜ ਦੀ ਪੂਰੀ ਗਰੰਟੀ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਸੱਤ-ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ (ਮਿੱਡ ਟਾਊਨ) ਨੇ ਨਵੇਂ ਸਾਲ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਬਜ਼ੁਰਗਾਂ ਨਾਲ ਪਾਈ ਖੁਸ਼ੀਆਂ...
Ad Position 24