29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡੀ. ਏ. ਵੀ. ਕਾਲਜ ਦੇ ਸੱਤ-ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੀ ਹੋਈ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 07-01-2026
ਅੰਮਿ੍ਤਸਰ, 6 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ ਦੀ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ. ਐੱਸ.) ਇਕਾਈ ਦਾ ਸੱਤ-ਰੋਜ਼ਾ ਵਿਸ਼ੇਸ਼ ਕੈਂਪ ਇਕ ਵਿਆਪਕ ਓਰੀਐਂਟੇਸ਼ਨ ਸੈਸ਼ਨ ਨਾਲ ਸ਼ੁਰੂ ਹੋਇਆ | ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਮੁੱਖ ਮਹਿਮਾਨ ਸਨ | ਕੈਂਪ ਦੀ ਸ਼ੁਰੂਆਤ ਵਿਦਿਆਰਥੀਆਂ ਲਈ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਨਾਲ ਹੋਈ | ਓਰੀਐਂਟੇਸ਼ਨ ਸੈਸ਼ਨ ਦੌਰਾਨ ਸਾਰੇ ਵਲੰਟੀਅਰਾਂ ਨੂੰ ਆਉਣ ਵਾਲੇ ਹਫ਼ਤੇ ਦੇ ਪ੍ਰੋਗਰਾਮ, ਉਦੇਸ਼ਾਂ ਅਤੇ ਆਚਾਰ ਸੰਹਿਤਾ ਬਾਰੇ ਜਾਣਕਾਰੀ ਦਿੱਤੀ ਗਈ | ਆਪਣੇ ਸੰਬੋਧਨ 'ਚ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਐੱਨ. ਐੱਸ. ਐੱਸ. ਦਾ ਸਿਧਾਂਤ ਨੌਜਵਾਨ ਮਨਾਂ ਨੂੰ ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕਾਂ 'ਚ ਵਿਕਸਤ ਕਰਦਾ ਹੈ | ਇਹ ਕੈਂਪ ਉਨ੍ਹਾਂ ਨੂੰ ਸਮਾਜ ਦੀਆਂ ਅਸਲ ਚੁਣੌਤੀਆਂ ਤੋਂ ਜਾਣੰੂ ਕਰਵਾਏਗਾ ਅਤੇ ਸਮੂਹਿਕ ਯਤਨਾਂ ਰਾਹੀਂ ਸਕਾਰਾਤਮਕ ਤਬਦੀਲੀ ਲਿਆਉਣ ਦਾ ਮੌਕਾ ਪ੍ਰਦਾਨ ਕਰੇਗਾ | ਉਨ੍ਹਾਂ ਨੇ ਸਾਰੇ ਵਲੰਟੀਅਰਾਂ ਨੂੰ ਇਸ ਅਨੁਭਵ ਦਾ ਪੂਰਾ ਲਾਭ ਉਠਾਉਣ ਅਤੇ ਆਪਣੀ ਊਰਜਾ ਨੂੰ ਰਚਨਾਤਮਕ ਢੰਗ ਨਾਲ ਵਰਤਣ ਦੀ ਅਪੀਲ ਕੀਤੀ | ਐੱਨ. ਐੱਸ. ਐੱਸ. ਅਧਿਕਾਰੀ ਡਾ. ਸਮਿ੍ਤੀ ਅਗਰਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਅੱਜ ਦੁਰਗਿਆਣਾ ਮੰਦਰ ਦਾ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ਇਸ ਸੱਤ-ਰੋਜ਼ਾ ਕੈਂਪ ਦੌਰਾਨ, ਵਲੰਟੀਅਰ ਪੂਰੇ ਹਫ਼ਤੇ ਰਹਿਣਗੇ ਅਤੇ ਸਮਾਜ ਸੇਵਾ ਗਤੀਵਿਧੀਆਂ 'ਚ ਸਰਗਰਮੀ ਨਾਲ ਹਿੱਸਾ ਲੈਣਗੇ | ਇਸ ਮੌਕੇ ਪ੍ਰੋ. ਮੋਹਿਤ ਮਹਿਰਾ, ਪ੍ਰੋ. ਮਨੀਸ਼ ਕਪੂਰ ਅਤੇ ਪ੍ਰੋ. ਨਿਧੀ ਕੌਸ਼ਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੇਸ ਸੰਭਾਲ ਪ੍ਰਚਾਰ ਸੰਸਥਾ ਦੀ ਇਕੱਤਰਤਾ 'ਚ ਐਜੂਕੇਸ਼ਨ ਫੰਡ ਨੂੰ ਤੁਰੰਤ ਜਾਰੀ ਕਰਨ ਦਾ ਫ਼ੈਸਲਾ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ-ਗੁਰਪ੍ਰਤਾਪ ਸਿੰਘ...
Ad Position 24