10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੋਲਡਨ ਸਿਟੀ ਵਰਪਾਲ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਹਿਲਾ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-01-2026
ਚੱਬਾ, 24 ਜਨਵਰੀ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਹਿਲਾ ਧਾਰਮਿਕ ਸਮਾਗਮ ਗੋਲਡਨ ਸਿਟੀ ਨੇੜੇ ਬਿਜਲੀ ਘਰ ਵਰਪਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿੱਚ ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਪਰਸੋਂ ਰੋਜ਼ ਤੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਪੰਥ ਦੇ ਪ੍ਰਸਿੱਧ ਕਵਿਸ਼ਰ ਗਿਆਨੀ ਮਲਕੀਤ ਸਿੰਘ ਵਰਪਾਲ ਨੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਭਰਪੂਰ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ |ਇਸ ਮੌਕੇ ਪੁੱਜੇ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੇ ਬੋਲਦਿਆਂ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸੰਸਾਰ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਹ ਸੰਗਤਾਂ ਦਾ ਬਹੁਤ ਵੱਡਾ ਉਪਰਾਲਾ ਤੇ ਸ਼ਲਾਘਾਯੋਗ ਕਦਮ ਹੈ ਜਿਨ੍ਹਾਂ ਨੇ ਰਲ-ਮਿਲ ਕੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ ਤੇ ਸਾਨੂੰ ਸ਼ਹੀਦਾਂ ਦੇ ਜਨਮ ਅਤੇ ਸ਼ਹੀਦੀ ਦਿਹਾੜੇ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਤਾ ਲੱਗ ਸਕੇ ਕਿ ਸਾਡੇ ਵੱਡੇ-ਵਡੇਰਿਆਂ ਨੇ ਅਣਖਾਂ ਅਤੇ ਧਰਮਾਂ ਖਾਤਰ ਕੁਰਬਾਨੀਆਂ ਦੇ ਕੇ ਸਿੱਖ ਕੌਮ ਦਾ ਨਾਮ ਫਖਰ ਨਾਲ ਉੱਚਾ ਕੀਤਾ ਹੈ | ਇਸ ਮੌਕੇ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੂੰ ਭਾਈ ਜਸਵਿੰਦਰ ਸਿੰਘ, ਭਾਈ ਮਲਕੀਤ ਸਿੰਘ, ਭਾਈ ਰਾਣਾ ਸਿੰਘ ਆਦਿ ਸੰਗਤਾਂ ਵੱਲੋਂ ਗੁਰੂ ਬਖਸ਼ਿਸ਼ ਸਿਰਪਾਓ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗ੍ਰੰਥੀ ਨਿਰਮਲ ਸਿੰਘ, ਅੰਮਿ੍ਤਪਾਲ ਸਿੰਘ, ਜਸਵਿੰਦਰ ਸਿੰਘ ਜਹਾਂਗੀਰ, ਬਲਕਾਰ ਸਿੰਘ ਜਹਾਂਗੀਰ, ਸਰਪੰਚ ਸਰਦੂਲ ਸਿੰਘ ਫੌਜੀ, ਸਰਬਜੀਤ ਸਿੰਘ ਬੱਗਾ, ਭਾਈ ਸ਼ਿੰਗਾਰਾ ਸਿੰਘ, ਮੱਨੂੰ ਸਿੰਘ, ਬਲਵਿੰਦਰ ਸਿੰਘ ਜਹਾਂਗੀਰ, ਪਰਮਜੀਤ ਸਿੰਘ ਮੂਧਲ, ਅੰਗਰੇਜ਼ ਸਿੰਘ ਬੱਬੂ ਚਾਟੀਵਿੰਡ, ਸਰਪੰਚ ਬਲਦੇਵ ਸਿੰਘ ਵਰਪਾਲ, ਗੁਰਨਾਮ ਸਿੰਘ ਚਾਟੀਵਿੰਡ, ਲਖਵਿੰਦਰ ਸਿੰਘ ਮਰਦਾਨਾ, ਤਜ਼ਿੰਦਰ ਸਿੰਘ, ਜਸਪਾਲ ਸਿੰਘ ਕਾਦੀਆ, ਰਣਜੀਤ ਸਿੰਘ ਰਾਜੂ, ਮਹਿਕਪ੍ਰੀਤ ਸਿੰਘ ਬੱਗਾ, ਬਲਵਿੰਦਰ ਸਿੰਘ ਵਰਿਆਂਹ, ਸੁਖਵਿੰਦਰ ਸਿੰਘ ਫੌਜੀ, ਮਨਿੰਦਰ ਸਿੰਘ ਰਟੋਲ, ਜ਼ਜ਼ਨਦੀਪ ਸਿੰਘ, ਰਜ਼ਨਦੀਪ ਸਿੰਘ, ਗੈਵੀ ਜਹਾਂਗੀਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁ: ਸ਼ਹੀਦ ਗੰਜ ਸਾਹਿਬ ਦੇ ਆਸ ਪਾਸ ਟ੍ਰੈਫਿਕ ਪੁਲਿਸ ਵਲੋਂ ਨਾਜਾਇਜ਼ ਕਬਜ਼ੇ ਹਟਵਾਏ <br/> ਅਗਲੀ ਖ਼ਬਰ ਗੁਰਮਤਿ ਸਮਾਗਮ ਅੱਜ <br/>
Ad Position 24