10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਲੋਂ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 25-01-2026
ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਉਤਸ਼ਾਹ ਸਹਿਤ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਇਲਾਹੀ ਬਾਣੀ ਦੇ ਜਾਪ ਕੀਤੇ ਅਤੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ |
ਸਮਾਗਮ ਦੌਰਾਨ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਨੇ ਅਧਿਆਪਕਾਂ, ਗ਼ੈਰ-ਅਧਿਆਪਨ ਸਟਾਫ ਅਤੇ ਵਿਦਿਆਰਥੀਆਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਬਾਬਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸਿੱਖੀ ਸਿਧਾਂਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਦਿਹਾੜੇ ਸਾਨੂੰ ਸਾਡੇ ਮਾਨਮੱਤੇ ਇਤਿਹਾਸ ਅਤੇ ਵਿਰਸੇ ਨਾਲ ਜੋੜਦੇ ਹਨ | ਪਿ੍ੰਸੀਪਲ ਦੀ ਅਗਵਾਈ ਹੇਠ ਸਟਾਫ ਮੈਂਬਰਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੀ ਹਾਜ਼ਰੀ ਭਰੀ | ਇਸ ਮੌਕੇ ਕਾਲਜ ਪ੍ਰਬੰਧਕਾਂ ਅਤੇ ਸਟਾਫ ਵਲੋਂ ਸਿੱਖ ਪੰਥ ਅਤੇ ਕਾਲਜ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਅਧੀਨ ਐੱਸ.ਆਈ.ਆਰ. ਤਹਿਤ ਸੈਕਟਰ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼. ਦੀ ਬੈਠਕ <br/... ਅਗਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਜੀ.ਆਰ.ਪੀ. ਵਲੋਂ ਚੈਕਿੰਗ ਮੁਹਿੰਮ ਚਲਾਈ <br/>
Ad Position 24