10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-01-2026
ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)- ਆਜ਼ਾਦ ਹਿੰਦ ਫੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 130ਵਾਂ ਜਨਮ ਦਿਨ ਅੱਜ ਸੁਤੰਤਰਤਾ ਸੈਨਾਨੀ ਉਤਰਾਧਿਕਾਰੀ ਸੰਗਠਨ ਵਲੋਂ ਪੰਜਾਬ ਦੇ ਪ੍ਰਧਾਨ ਗਿਆਨ ਸਿੰਘ ਸੱਗੂ ਦੀ ਅਗਵਾਈ ਹੇਠ ਸਥਾਨਕ ਭੰਡਾਰੀ ਪੁੱਲ 'ਤੇ ਲੱਗੇ ਨੇਤਾ ਜੀ ਦੇ ਬੁੱਤ ਕੋਲ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਗਿਆਨ ਸਿੰਘ ਸੱਗੂ ਵਲੋਂ ਅਦਾ ਕੀਤੀ ਗਈ ਤੇ ਨੇਤਾ ਜੀ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾ ਸਤਿਕਾਰ ਭੇਟ ਕੀਤਾ ਗਿਆ | ਇਸ ਸਮਾਗਮ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹੋਏ ਅਤੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਲੰਬੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ | ਜਨ: ਸਕੱਤਰ ਕਰਮਜੀਤ ਸਿੰਘ ਕੇ. ਪੀ. ਨੇ ਨੇਤਾ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਦੇਸ਼ ਦੀ ਅਜ਼ਾਦੀ ਲਈ ਪਾਏ ਹਥਿਆਰਬੰਦ ਯੋਗਦਾਨ ਦਾ ਜ਼ਿਕਰ ਕੀਤਾ ਤੇ ਨਰੇਸ਼ ਚੰਦਰ, ਸੁਰਿੰਦਰ ਸਿੰਘ ਬਾਕਸਰ, ਲੀਲਾ ਵਰਮਾ ਤੇ ਅਵਤਾਰ ਸਿੰਘ ਮੁੱਛਲ ਨੇ ਵੀ ਵਿਚਾਰ ਪੇਸ਼ ਕਰਦਿਆਂ ਨੇਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਵਿਚ ਅਮਰਜੀਤ ਸਿੰਘ ਭਾਟੀਆ ਦਲੇਰ ਖ਼ਾਲਸਾ, ਰਵਿੰਦਰ ਕੌਰ, ਸੁਰਿੰਦਰ ਸਿੰਘ ਆਹੂਜਾ, ਸਰੋਜ ਨੰਦਾ, ਇੰਦਰ ਕੌਰ, ਪਿ੍ੰ: ਵਿਨੋਦ ਕਪੂਰ, ਪ੍ਰਭਜੋਤ ਸਿੰਘ, ਸੁਰਿੰਦਰ ਕੁਮਾਰ, ਰਾਜ ਕੁਮਾਰ, ਕਮਲ ਭੱਲਾ, ਹਰਵਿੰਦਰ ਸਿੰਘ ਬੰਬ, ਬਲਜਿੰਦਰ ਸਿੰਘ, ਸਰਬਜੀਤ ਸਿੰਘ, ਚਰਨਜੀਤ ਕੌਰ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਮੰਗਲ ਸਿੰਘ, ਚੰਦਰ ਮੋਹਨ ਸੈਣੀ, ਨਿਰਮਲਜੀਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ 'ਚ ਮਰਯਾਦਾ ਦਾ ਉਲੰਘਣ ਕਰਨ ਦੇ ਮਾਮਲੇ ਸੰਬੰਧੀ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ 'ਆਪ' ਦੇ ਹਲਕਾ ਅਟਾਰੀ ਤੋਂ ਸੰਗਠਨ ਇੰਚਾਰਜ ਗੋਲਡੀ ਬੱਲੇ ਬੱਲੇ ਵਲੋਂ 17 ਪਿੰਡਾਂ ਵਿਚ ਮੈਡੀਕਲ ਕਾਰਡ ਬਣਾਉਣ ਦੀ ਸ਼ੁਰੂਆਤ...
Ad Position 24