29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਰਹਿੰਦ ਬਲਾਸਟ ਤੋਂ ਬਾਅਦ ਜੀ.ਆਰ.ਬੀ. ਤੇ ਆਰ.ਪੀ.ਐਫ. ਪੁਲਿਸ ਅਲਰਟ <br/>

Ad Position 21
No active advertisement
ਅਜੀਤ ਡੈਸਕ 26-01-2026
ਅੰਮਿ੍ਤਸਰ, 25 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)- ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਅੱਜ ਜੀ.ਆਰ.ਪੀ ਅਤੇ ਆਰ.ਪੀ.ਐਫ ਵੱਲੋਂ ਸਾਂਝੇ ਤੌਰ 'ਤੇ ਇਕ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ | ਜਿਸਦੀ ਅਗਵਾਈ ਡੀ.ਐਸ.ਪੀ ਜੋਨਲ (ਜੀਆਰਪੀ) ਅਮਰਾਵਿੰਦਰ ਸਿੰਘ ਅਤੇ ਐਸ.ਐਚ.ਓ ਸੁਖਵਿੰਦਰ ਸਿੰਘ ਸਰਾਂ ਵੱਲੋਂ ਕੀਤੀ ਗਈ |ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ ਅਮਰਾਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਹੰਦ ਵਿਖੇ ਹੋਏ ਬਲਾਸਟ ਦੀ ਘਟਨਾ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ | ਉਨਾਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਟੇਸ਼ਨ ਦੇ ਪਲੇਟਫਾਰਮਾਂ, ਰੇਲਵੇ ਟ੍ਰੈਕਾਂ, ਪਾਰਕਿੰਗ ਏਰੀਆ ਅਤੇ ਟ੍ਰੇਨਾਂ ਦੇ ਅੰਦਰ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ | ਇਸ ਸਰਚ ਆਪ੍ਰੇਸ਼ਨ ਵਿੱਚ ਡੌਗ ਸਕੁਐਡ, ਐਂਟੀ-ਸਾਬੋਤਾਜ ਟੀਮ (ਏਐਸਟੀ) ਅਤੇ ਰੋਕ ਸਕਾਟ ਦੀ ਮਦਦ ਲਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ |ਵਿਅਕਤੀਆਂ ਦੀ ਪਛਾਣ ਕਰਨ ਲਈ ਪੀਆਈਐਸ (ਪੁਲਿਸ ਇਨਫੋਰਮੇਸ਼ਨ ਸਿਸਟਮ) ਐਪ ਦੀ ਵਰਤੋਂ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਰ ਸ਼ੱਕੀ ਵਸਤੂ ਅਤੇ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਡੀ.ਐਸ.ਪੀ ਨੇ ਭਰੋਸਾ ਦਿਵਾਇਆ ਕਿ ਯਾਤਰੀਆਂ ਦੀ ਸੁਰੱਖਿਆ ਲਈ ਰੇਲਵੇ ਸਟੇਸ਼ਨ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਫੋਰਸ ਤਾਇਨਾਤ ਹੈ ਅਤੇ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਵੀ ਨਜ਼ਰ ਰੱਖੀ ਜਾ ਰਹੀ ਹੈ |ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਰੱਖਿਆ ਕਾਰਜਾਂ ਵਿਚ ਸਹਿਯੋਗ ਦੇਣ | ਜੇਕਰ ਕਿਸੇ ਨੂੰ ਵੀ ਕੋਈ ਲਾਵਾਰਿਸ ਵਸਤੂ ਜਾਂ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ, ਤਾਂ ਤੁਰੰਤ ਸਟੇਸ਼ਨ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਸੂਚਿਤ ਕਰਨ ਜਾਂ ਡਿਸਪਲੇ ਕੀਤੇ ਗਏ ਹੈਲਪਲਾਈਨ ਨੰਬਰਾਂ 'ਤੇ ਕਾਲ ਕਰਨ | ਇਸ ਮੌਕੇ ਤੇ ਆਰ ਪੀ ਐੱਫ ਤੋਂ ਇੰਚਾਰਜ ਅਮਰਿੰਦਰਜੀਤ ਸਿੰਘ ਸਬ ਇੰਸਪੈਕਟਰ ਹਰਜੀਤ ਸਿੰਘ, ਸਬ ਇੰਸਪੈਕਟਰ ਦਿਲਜਿੰਦਰ ਸਿੰਘ ਇੰਚਾਰਜ ਅਤੇ ਸਮੂਹ ਸਟਾਫ ਆਰ ਪੀ ਐੱਫ ਤੇ ਜੀ ਆਰ ਪੀ ਮੌਜੂਦ ਸਨ |
ਐੱਸ. ਡੀ. ਐੱਮ. ਰਵਿੰਦਰ ਸਿੰਘ ਅਰੋੜਾ ਅਜਨਾਲਾ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਗਣਤੰਤਰ ਦਿਵਸ ਮੌਕੇ ਆਈ. ਟੀ. ਆਈ. ਗਰਾਊਾਡ ਅਜਨਾਲਾ ਵਿਖੇ ਕਰਵਾਏ ਜਾ ਰਹੇ ਤਹਿਸੀਲ ਪੱਧਰੀ ਪ੍ਰੋਗਰਾਮ ਦੌਰਾਨ ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਅੱਜ ਤਹਿਸੀਲਦਾਰ ਅਜਨਾਲਾ ਗੁਰਮੁਖ ਸਿੰਘ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੱਲ੍ਹ ਨੂੰ ਕਰਵਾਏ ਜਾ ਰਹੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ 'ਜੀ-ਰਾਮ ਜੀ ਯੋਜਨਾ' ਬਾਰੇ ਜਨਤਾ ਨੂੰ ਗੁੰਮਰਾਹ ਕਰਨ ਲਈ 'ਆਪ' ਅਤੇ ਕਾਂਗਰਸ ਝੂਠ ਬੋਲ ਰਹੇ ਹਨ-ਰਾਕੇਸ਼ ਰਾਠੌਰ <br/>... ਅਗਲੀ ਖ਼ਬਰ ਚਾਹ 'ਤੇ ਚਰਚਾ ਦੌਰਾਨ ਵਿਧਾਇਕ ਧਾਲੀਵਾਲ ਵਲੋਂ ਕਈ ਪਿੰਡਾਂ ਅੰਦਰ ਮੀਟਿੰਗਾਂ <br/>
Ad Position 24