ਜੰਡਿਆਲਾ ਗੁਰੂ, 25 ਜਨਵਰੀ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਵਿਚ ਮਿਹਨਤੀ ਵਰਕਰਾਂ ਨੂੰ ਯੋਗ ਮਾਣ-ਸਨਮਾਨ ਦਿੱਤਾ ਜਾਂਦਾ ਹੈ | ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਬਜੀਤ ਕੌਰ ਨੂੰ ਜੰਡਿਆਲਾ ਗੁਰੂ ਦੀ ਸੋਸ਼ਲ ਮੀਡੀਆ ਬਲਾਕ ਕੋਆਰਡੀਨੇਟਰ ਵਜੋਂ ਨਿਯੁਕਤ ਕਰਨ ਮੌਕੇ ਕੀਤਾ | ਇਸ ਮੌਕੇ 'ਆਪ' ਦੇ ਦਫ਼ਤਰ ਜੰਡਿਆਲਾ ਗੁਰੂ ਵਿਖੇ ਮੰਤਰੀ ਈ.ਟੀ.ਓ. ਵਲੋਂ ਸਰਬਜੀਤ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਬਲਾਕ ਕੋਆਰਡੀਨੇਟਰ ਸਰਬਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਪੰਜਾਬ ਵਾਸੀ ਨੂੰ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਈਵੇਟ ਹਸਪਤਾਲਾਂ ਵਿਚ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇਸ ਯੋਜਨਾ ਦੀ ਜਾਣਕਾਰੀ ਹਰ ਘਰ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ |